ਨਵੀਂ ਦਿੱਲੀ : ਮੋਦੀ ਕੈਬਨਿਟ ਦੇ ਇੱਕ ਹੋਰ ਮੰਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਪੁਸ਼ਟੀ ਕੀਤੀ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੇਂਦਰੀ ਮੰਤਰੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਇਕਾਂਤਵਾਸ ਹੋਣ ਦੀ ਸਲਾਹ ਦਿੱਤੀ ਗਈ ਹੈ।
ਉਹ ਕਰਨਾਟਕ ਤੋਂ ਆਉਣ ਵਾਲੇ ਦੂਜੇ ਕੇਂਦਰੀ ਮੰਤਰੀ ਹਨ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਬਦਕਿੱਸਮਤੀ ਨਾਲ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਦੱਸ ਦਈਏ ਕਿ ਜੋਸ਼ੀ ਕਰਨਾਟਕ ਦੇ ਧਾਰਵਾਡ਼ ਤੋਂ ਸੰਸਦ ਮੈਂਬਰ ਹਨ ਅਤੇ ਕੇਂਦਰ 'ਚ ਕੋਲਾ ਅਤੇ ਖਾਨ ਮਾਮਲਿਆਂ ਦਾ ਕੰਮ ਸੰਭਾਲ ਰਹੇ ਹਨ।
ਕਾਂਗਰਸ ਨੇ ਜਾਰੀ ਕੀਤੀ 21 ਉਮੀਦਵਾਰਾਂ ਦੀ ਸੂਚੀ, ਜਾਣੋ ਕਿਸ ਨੂੰ ਕਿੱਥੋ ਮਿਲੀ ਟਿਕਟ
NEXT STORY