ਉਨਾਵ—ਉਨਾਵ ਰੇਪ ਪੀੜਤਾ ਦੀ ਮੌਤ ਤੋਂ ਬਾਅਦ ਭਾਵੇਂ ਯੋਗੀ ਸਰਕਾਰ ਨੇ ਉਸ ਦੇ ਪਰਿਵਾਰ ਨੂੰ ਬਤੌਰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ ਪਰ ਪਰਿਵਾਰਿਕ ਮੈਂਬਰਾਂ ਹੁਣ ਤੱਕ ਮੁੱਖ ਮੰਤਰੀ ਯੋਗੀ ਨਾਲ ਮਿਲਣ ਦੀ ਗੱਲ 'ਤੇ ਅੜੇ ਹੋਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੀੜਤਾਂ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦੱਸ ਦੇਈਏ ਕਿ ਜਬਰ ਜ਼ਨਾਹ ਪੀੜਤਾ ਦੀ ਲਾਸ਼ ਸ਼ਨੀਵਾਰ ਰਾਤ ਉਨਾਵ ਪਹੁੰਚੀ, ਜਿੱਥੇ ਪਰਿਵਾਰ ਵੱਲੋਂ ਕਿਹਾ ਗਿਆ ਹੈ ਕਿ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਬਲਕਿ ਦਫਨਾਇਆ ਜਾਵੇਗਾ। ਦੂਜੇ ਪਾਸੇ ਅੱਜ ਭਾਵ ਐਤਵਾਰ ਸਵੇਰਸਾਰ ਇੱਕ ਪਾਸੇ ਜਿੱਥੇ ਸਵੇਰੇ 10 ਵਜੇ ਅੰਤਿਮ ਸੰਸਕਾਰ ਦੀ ਖਬਰ ਮਿਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਪਰਿਵਾਰ ਨੇ ਇਹ ਵੀ ਕਿਹਾ ਹੈ ਕਿ ਮੁੱਖ ਮੰਤਰੀ ਯੋਗੀ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਪੀੜਤਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮੁਆਵਜ਼ਾ ਦੇਣ ਦੇ ਐਲਾਨ ਦੇ ਨਾਲ ਹੀ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਰਿਵਾਰ ਨੂੰ ਇੱਕ ਘਰ ਅਤੇ ਮਾਮਲੇ ਦੀ ਸੁਣਵਾਈ ਫਾਸਟ ਟ੍ਰੈਕ ਕੋਰਟ 'ਚ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਇਸ ਤੋਂ ਇਲਾਵਾ ਉਨਾਵ ਗੈਂਗਰੇਪ ਕਾਂਡ ਨੂੰ ਲੈ ਕੇ ਵਿਰੋਧੀ ਧਿਰ ਦਾ ਜਬਰਦਸਤ ਵਿਰੋਧ ਪ੍ਰਦਰਸ਼ਨ ਜਾਰੀ ਹੈ। ਵਿਰੋਧੀ ਧਿਰ ਨੇ ਯੂ.ਪੀ. 'ਚ ਯੋਗੀ ਸਰਕਾਰ ਦੀ ਘੇਰਾਬੰਦੀ ਕੀਤੀ ਹੈ ਅਤੇ ਜਲਦ ਹੀ ਇਨਸਾਫ ਦੀ ਮੰਗ ਚੁੱਕੀ ਹੈ। ਉਨਾਵ ਮਾਮਲੇ 'ਚ ਸ਼ਨੀਵਾਰ ਨੂੰ ਧਰਨਾ ਦੇ ਰਹੇ ਕਾਂਗਰਸ ਵਰਕਰਾਂ 'ਤੇ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਦੀ ਕੁੱਟਮਾਰ ਵੀ ਕੀਤੀ ਗਈ।
ਸੁਪਰੀਮ ਕੋਰਟ 'ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ
NEXT STORY