ਹਾਪੁੜ- ਉੱਤਰ ਪ੍ਰਦੇਸ਼ ਦੇ ਹਾਪੁੜ ਸ਼ਹਿਰ ਦੇ ਕੋਟਲਾ ਸਾਦਾਤ ਮੁਹੱਲੇ ਵਿਚ ਮੰਗਲਵਾਰ ਦੁਪਹਿਰ 4 ਸਾਲ ਦਾ ਬੱਚਾ-ਬੱਚਾ ਖੇਡਦੇ-ਖੇਡਦੇ ਇਕ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ। ਜਿਸ ਨੂੰ ਰਾਸ਼ਟਰੀ ਆਫ਼ਤ ਮੋਚਨ ਬਲ (NDRF) ਦੀ ਟੀਮ ਨੇ 5 ਘੰਟੇ ਦੀ ਸਖ਼ਤ ਮੁਸ਼ੱਕਤ ਮਗਰੋਂ ਸੁਰੱਖਿਅਤ ਬਾਹਰ ਕੱਢ ਲਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹਾ ਮੈਜਿਸਟ੍ਰੇਟ ਮੇਥਾ ਰੂਪਮ ਨੇ ਦੱਸਿਆ ਕਿ ਹਾਪੁੜ ਥਾਣਾ ਖੇਤਰ ਦੇ ਕੋਟਲਾ ਸਾਦਾਤ ਮੁਹੱਲੇ 'ਚ ਮੰਗਲਵਾਰ ਦੁਪਹਿਰ ਲਗਭਗ 12 ਵਜੇ ਖੇਡਦੇ-ਖੇਡਦੇ ਬੱਚਾ ਇਕ ਖੁੱਲ੍ਹੇ ਬੋਰਵੈੱਲ ਵਿਚ ਡਿੱਗ ਗਿਆ। ਇਸ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ NDRF ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕੀਤਾ।
ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਮੇਧਾ ਰੂਪਮ ਸਮੇਤ ਆਲਾਅਧਿਕਾਰੀ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਐੱਨ. ਡੀ. ਆਰ. ਐੱਫ. ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਕਰੀਬ 50 ਫੁੱਟ ਡੂੰਘੇ ਬੋਰਵੈੱਲ ਵਿਚ ਫਸੇ ਬੱਚੇ ਨੂੰ ਕੱਢਣ ਦੀ ਕੋਸ਼ਿਸ਼ ਵਿਚ ਜੁਟ ਗਈ। ਕਰੀਬ 5 ਘੰਟਿਆਂ ਦੀ ਸਖ਼ਤ ਮੁਸ਼ੱਕਤ ਮਗਰੋਂ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਬੱਚੇ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਓਧਰ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਬੋਰਵੈੱਲ ਦਾ ਢਕਣ ਟੁੱਟਿਆ ਹੋਇਆ ਸੀ, ਜਿਸ ਕਾਰਨ ਬੱਚਾ ਉਸ ਵਿਚ ਡਿੱਗ ਗਿਆ। ਇਸ ਸਬੰਧ ਵਿਚ ਪਹਿਲਾਂ ਵੀ ਕਈ ਵਾਰ ਨਗਰ ਨਿਗਮ 'ਚ ਸ਼ਿਕਾਇਤ ਕੀਤੀ ਗਈ ਸੀ ਪਰ ਕਿਸੇ ਨੇ ਬੋਰਵੈੱਲ ਦਾ ਮੂੰਹ ਬੰਦ ਨਹੀਂ ਕੀਤਾ।
ਦੇਸ਼ 'ਚ ਪਹਿਲੀ ਵਾਰ! ਫ਼ੈਸਲਾ ਸੁਣਾਉਣ 'ਚ 2 ਮਹੀਨੇ ਦੀ ਦੇਰੀ ਹੋਣ 'ਤੇ ਸੁਪਰੀਮ ਕੋਰਟ ਦੇ ਜੱਜ ਨੇ ਮੰਗੀ ਮੁਆਫ਼ੀ
NEXT STORY