ਬਲਰਾਮਪੁਰ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਨਗਰ ਕੋਤਵਾਲੀ ਖੇਤਰ ਵਿਚ ਸੋਮਵਾਰ ਨੂੰ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ, ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਦੇਵਰੰਜਨ ਵਰਮਾ ਨੇ ਦੱਸਿਆ ਕਿ ਸੋਮਵਾਰ ਨੂੰ ਨਗਰ ਦੇ ਗਦੁਰਹਵਾ ਮੁਹੱਲਾ ਵਾਸੀ ਮੁਹੰਮਦ ਰਜਾ ਦੇ ਘਰ ਵਿਚ ਖਾਣਾ ਬਣਾਉਂਦੇ ਸਮੇਂ ਰਸੋਈ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਇਸ ਘਟਨਾ ਵਿਚ ਉਨ੍ਹਾਂ ਦੇ ਇਕ ਸਾਲ ਦੇ ਨਨਕਣ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਘਟਨਾ 'ਚ ਪਤਨੀ ਸ਼ੁਬਰਾ ਅਤੇ ਉਸ ਦੀ 14 ਸਾਲਾ ਧੀ ਗੰਭੀਰ ਰੂਪ ਨਾਲ ਝੁਲਸ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਸ ਮੁਤਾਬਕ ਸੋਮਵਾਰ ਦੀ ਸਵੇਰ ਨੂੰ ਮੁਹੰਮਦ ਰਜਾ ਦੀ ਪਤਨੀ ਸ਼ੁਬਰਾ ਬੇਗਮ ਗੈਸ ਚੁੱਲ੍ਹੇ 'ਤੇ ਖਾਣਾ ਬਣਾ ਰਹੀ ਸੀ, ਤਾਂ ਸਿਲੰਡਰ ਫਟ ਗਿਆ। ਇਸ ਘਟਨਾ ਵਿਚ ਰਜਾ ਦਾ ਮਕਾਨ ਵੀ ਨੁਕਸਾਨਿਆ ਗਿਆ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਬੱਚੇ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਲਾਇਆ ਗਿਆ ਹੈ।
ਰਾਜਸਥਾਨ 'ਚ ਕੋਰੋਨਾ ਪੀੜਤਾਂ ਦੀ ਗਿਣਤੀ 91 ਹਜ਼ਾਰ ਦੇ ਪਾਰ ਪਹੁੰਚੀ
NEXT STORY