ਪ੍ਰਤਾਪਗੜ੍ਹ- ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੀ ਇਕ ਵਿਸ਼ੇਸ਼ ਅਦਾਲਤ ਨੇ ਨਾਬਾਲਗ ਨਾਲ ਰੇਪ ਕਰਨ ਦੇ ਮਾਮਲੇ 'ਚ ਮਤਰੇਏ ਪਿਓ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਜੇਲ੍ਹ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਵਧੀਕ ਜ਼ਿਲ੍ਹਾ ਸਰਕਾਰੀ ਵਕੀਲ ਦੇਵੇਸ਼ ਚੰਦਰ ਤ੍ਰਿਪਾਠੀ ਨੇ ਐਤਵਾਰ ਨੂੰ ਦੱਸਿਆ ਕਿ ਵਿਸ਼ੇਸ਼ ਜੱਜ (ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ) ਪਾਰੂਲ ਵਰਮਾ ਦੀ ਅਦਾਲਤ ਨੇ ਕੇਸ ਦੀ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ।
ਤ੍ਰਿਪਾਠੀ ਨੇ ਦੱਸਿਆ ਕਿ ਥਾਣਾ ਨਗਰ ਕੋਤਵਾਲੀ 'ਚ ਦਿੱਤੀ ਗਈ ਸ਼ਿਕਾਇਤ 'ਚ ਇਕ ਔਰਤ ਨੇ ਦੋਸ਼ ਲਾਇਆ ਕਿ 9 ਸਤੰਬਰ 2019 ਦੀ ਰਾਤ ਉਸ ਦੇ ਪਤੀ ਰਾਕੇਸ਼ ਨੇ ਸ਼ਰਾਬ ਦੇ ਨਸ਼ੇ ਵਿਚ 10 ਸਾਲਾ ਮਤਰੇਈ ਧੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਸ਼ਿਕਾਇਤ ਮੁਤਾਬਕ ਧੀ ਦੇ ਚੀਕਣ 'ਤੇ ਉਸ ਦੀ ਅੱਖ ਖੁੱਲ੍ਹ ਗਈ ਅਤੇ ਉਸ ਨੇ ਵੇਖਿਆ ਕਿ ਉਸ ਦਾ ਪਤੀ ਗੈਸ ਪਾਈਪ ਨਾਲ ਉਸ ਦਾ ਗਲ਼ ਘੁੱਟ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਬਾਅਦ ਧੀ ਨੇ ਉਸ ਨੂੰ ਦੱਸਿਆ ਕਿ ਪਿਤਾ ਤਿੰਨ ਸਾਲਾਂ ਤੋਂ ਉਸ ਦਾ ਸਰੀਰਕ ਸ਼ੋਸ਼ਣ ਕਰ ਰਿਹਾ ਸੀ।
ਤ੍ਰਿਪਾਠੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਪੂਰੀ ਕਰਨ ਮਗਰੋਂ ਅਦਾਲਤ ਵਿਚ ਦੋਸ਼ ਪੱਤਰ ਦਾਖ਼ਲ ਕੀਤਾ। ਏ. ਡੀ. ਜੀ. ਸੀ. ਨੇ ਦੱਸਿਆ ਕਿ ਸ਼ਨੀਵਾਰ ਨੂੰ ਮਾਮਲੇ ਦੀ ਸੁਣਵਾਈ ਪੂਰੀ ਕਰਦੇ ਹੋਏ ਵਿਸ਼ੇਸ਼ ਅਦਾਲਤ ਨੇ ਰਾਕੇਸ਼ ਨੂੰ ਦੋਸ਼ੀ ਕਰਾਰ ਦੇ ਕੇ 20 ਸਾਲ ਦੀ ਕੈਦ ਅਤੇ 50 ਹਜ਼ਾਰ ਦੀ ਸਜ਼ਾ ਸੁਣਾਈ। ਅਦਾਲਤ ਨੇ ਜੁਰਮਾਨੇ ਦੀ ਰਾਸ਼ੀ ਪੀੜਤਾ ਨੂੰ ਦੇਣ ਦਾ ਹੁਕਮ ਦਿੱਤਾ ਹੈ।
ਸੁੱਤੇ ਪਏ ਪਰਿਵਾਰ 'ਤੇ ਡਿੱਗੀ ਘਰ ਦੀ ਛੱਤ, ਮਲਬੇ ਹੇਠਾਂ ਦੱਬਣ ਕਾਰਨ ਬੱਚੀ ਦੀ ਮੌਤ
NEXT STORY