ਅਲੀਗੜ੍ਹ— ਉੱਤਰ ਪ੍ਰਦੇਸ਼ 'ਚ ਅਲੀਗੜ੍ਹ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਦੌਰਾਨ ਦਰਜਨਾਂ ਕਿਸਾਨਾਂ ਨੂੰ ਸ਼ਨੀਵਾਰ ਨੂੰ ਹਿਰਾਸਤ 'ਚ ਲਿਆ ਗਿਆ। ਪ੍ਰਦਰਸ਼ਨਕਾਰੀ ਟੋਲ-ਪਲਾਜ਼ਾ ਨੂੰ ਫਰੀ ਕਰਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਮੁਤਾਬਕ ਟੋਲ ਪਲਾਜ਼ਾ ਨੂੰ ਫਰੀ ਕਰਵਾਉਣ ਦੀ ਕੋਸ਼ਿਸ਼ 'ਚ ਟੱਪਲ ਥਾਣੇ ਦੀ ਪੁਲਸ ਨੇ ਕੁਰਾਨਾ 'ਚ ਕਿਸਾਨ ਯੂਨੀਅਨ ਦੇ ਕਈ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ 11 ਵਜੇ ਤੱਕ ਇਕ ਅਸਥਾਈ ਜੇਲ੍ਹ 'ਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਜੇਲ੍ਹਾਂ 'ਚ ਬੰਦ ਲੋਕਾਂ ਦੇ ਪੋਸਟਰ ਲਹਿਰਾਉਣ ਦਾ ਮੁੱਦਾ ਭਖਿਆ, ਖੇਤੀਬਾੜੀ ਮੰਤਰੀ ਨੇ ਜਤਾਇਆ ਇਤਰਾਜ਼
ਓਧਰ ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਭੂਸ਼ਣ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਅਲੀਗੜ੍ਹ-ਆਗਰਾ ਹਾਈਵੇਅ 'ਤੇ ਜੀ. ਟੀ. ਰੋਡ ਅਤੇ ਗਭਾਨਾ ਵਿਚ ਟੋਲ ਪਲਾਜ਼ਾ ਸਮੇਤ ਸੰਵੇਦਨਸ਼ੀਲ ਖੇਤਰਾਂ 'ਚ ਭਾਰੀ ਪੁਲਸ ਫੋਰਸ ਤਾਇਨਾਤ ਹੈ ਅਤੇ ਗਸ਼ਤ ਵੀ ਜਾਰੀ ਹੈ। ਜ਼ਿਲ੍ਹਾ ਮੰਡੀ ਕਮੇਟੀ ਕੰਪਲੈਕਸ ਵਿਚ ਸਾਬਕਾ ਵਿਧਾਇਕ ਰਾਕੇਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਾਜਵਾਦੀ ਪਾਰਟੀ (ਸਪਾ) ਦੇ ਮੈਂਬਰਾਂ ਨੂੰ ਵਿਰੋਧ-ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਿਆ ਗਿਆ। ਪੁਲਸ ਮੁਤਾਬਕ ਸਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਚੌਧਰੀ ਬ੍ਰਜੇਂਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਘਰ 'ਚ ਹੀ ਨਜ਼ਰਬੰਦ ਕੀਤਾ ਗਿਆ, ਤਾਂ ਕਿ ਉਹ ਮੰਡੀ ਕਮੇਟੀ ਕੰਪਲੈਕਸ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਸ਼ਾਮਲ ਨਾ ਹੋ ਸਕਣ। ਇਹ ਵੀ
ਇਹ ਵੀ ਪੜ੍ਹੋ: ਜੇਲ੍ਹਾਂ 'ਚ ਬੰਦ ਲੋਕਾਂ ਦੇ ਪੋਸਟਰ ਲਹਿਰਾਉਣ ਦਾ ਮੁੱਦਾ ਭਖਿਆ, ਖੇਤੀਬਾੜੀ ਮੰਤਰੀ ਨੇ ਜਤਾਇਆ ਇਤਰਾਜ਼
ਦੱਸ ਦੇਈਏ ਇਕ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਹੁਣ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜੇ ਹੋਏ ਹਨ। ਸਰਕਾਰ ਨੇ 5 ਦੌਰ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ, ਜਿਸ ਕਾਰਨ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਦੇ ਹੋਏ ਸ਼ਨੀਵਾਰ ਯਾਨੀ ਕਿ 12 ਦਸੰਬਰ ਨੂੰ ਟੋਲ ਪਲਾਜ਼ਾ 'ਤੇ ਟੋਲ ਫਰੀ ਕਰਵਾਇਆ। ਇਸ ਤੋਂ ਇਲਾਵਾ ਦਿੱਲੀ-ਜੈਪੁਰ ਹਾਈਵੇਅ ਜਾਮ ਕਰ ਦਿੱਤਾ।
ਇਹ ਵੀ ਪੜ੍ਹੋ: ਹਰਿਆਣਾ ਦੇ ਕਿਸਾਨਾਂ ਦਾ ਟਰੈਕਟਰਾਂ 'ਤੇ 'ਦਿੱਲੀ ਕੂਚ', ਸ਼ੰਭੂ ਟੋਲ ਪਲਾਜ਼ਾ ਕੀਤਾ 'ਟੋਲ ਫਰੀ'
ਨੋਟ: ਕਿਸਾਨ ਅੰਦੋਲਨ ਨੂੰ ਤੁਸੀਂ ਕਿਸ ਤਰ੍ਹਾਂ ਵੇਖਦੇ ਹੋਏ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਭਾਰਤੀ ਫੌਜ ਨੂੰ ਮਿਲੇ 325 ਨਵੇਂ ਜਾਂਬਾਜ਼ ਲੈਫਟੀਨੈਂਟ
NEXT STORY