ਸਹਾਰਨਪੁਰ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਸਰਸਾਵਾ ਥਾਣਾ ਖੇਤਰ 'ਚ ਸ਼ਨੀਵਾਰ ਸਵੇਰੇ ਇਕ ਤੇਜ਼ ਰਫ਼ਤਾਰ ਡੰਪਰ ਟਰੱਕ ਨੇ ਦੋ ਸਕੀਆਂ ਭੈਣਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਮੁਤਾਬਕ ਘਟਨਾ ਮਗਰੋਂ ਡੰਪਰ ਡਰਾਈਵਰ ਫਰਾਰ ਹੋ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਸਾਗਰ ਜੈਨ ਨੇ ਦੱਸਿਆ ਕਿ ਸਰਸਾਵਾ ਥਾਣਾ ਖੇਤਰ ਦੇ ਨਵਾਦਾ ਪਿੰਡ ਵਾਸੀ ਸੰਜੇ ਕੁਮਾਰ ਦੀਆਂ ਦੋ ਧੀਆਂ- ਅਵਨਿਕਾ (12) ਅਤੇ ਅਵਨਯਾ (10) ਗੁਰੂਕੁਲ ਗੰਗਾ ਇੰਟਰਨੈਸ਼ਨਲ ਸਕੂਲ 'ਚ ਜਮਾਤ 6ਵੀਂ ਅਤੇ ਚੌਥੀ ਵਿਚ ਪੜ੍ਹਦੀਆਂ ਸਨ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਭਰਾ ਦੀ ਹੋਈ ਮੌਤ, ਰੋਂਦੀ-ਕੁਰਲਾਉਂਦੀ ਭੈਣ ਨੇ ਆਖ਼ਰੀ ਵਾਰ ਗੁੱਟ 'ਤੇ ਬੰਨ੍ਹਿਆ ਪਿਆਰ
ਜੈਨ ਮੁਤਾਬਕ ਦੋਵੇਂ ਭੈਣਾਂ ਸ਼ਨੀਵਾਰ ਸਵੇਰੇ ਰੋਜ਼ਾਨਾ ਵਾਂਗ ਸਕੂਲ ਜਾਣ ਤੋਂ ਪਹਿਲਾਂ ਮੰਦਰ ਗਈਆਂ ਸਨ, ਜਿੱਥੋਂ ਪਰਤਦੇ ਸਮੇਂ ਉਹ ਇਕ ਡੰਪਰ ਦੀ ਲਪੇਟ ਵਿਚ ਆ ਗਈਆਂ, ਜਿਸ ਕਾਰਨ ਇਕ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜੀ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਜੈਨ ਮੁਤਾਬਕ ਡੰਪਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਦੋਹਾਂ ਭੈਣਾਂ ਨੂੰ ਕੁਚਲਣ ਮਗਰੋਂ ਇਹ ਬਿਜਲੀ ਦੇ ਇਕ ਖੰਭੇ ਨਾਲ ਟਕਰਾ ਗਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਡੰਪਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਤਨੀ ਦਾ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਪਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰਾ 370 ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਘਾਟੀ 'ਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ
NEXT STORY