ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਦਿੱਲੀ-ਆਗਰਾ ਰਾਸ਼ਟਰੀ ਰਾਜਮਾਰਗ 'ਤੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਦਿੱਲੀ ਤੋਂ ਆਗਰਾ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ...ਮੁੜ ਫਟਿਆ ਬੱਦਲ ! ਦੇਖਦੇ-ਦੇਖਦੇ ਮਲਬੇ ਹੇਠ ਦੱਬੇ ਗਏ ਕਈ ਵਾਹਨ
ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਔਰਈਆ ਦੇ ਸ਼ਰਵਣ ਅਵਸਥੀ (32) ਅਤੇ ਦਿੱਲੀ ਦੇ ਸ਼ੁਭਮ ਮਿਸ਼ਰਾ (30) ਵਜੋਂ ਹੋਈ ਹੈ। ਪੁਲਿਸ ਅਨੁਸਾਰ ਜ਼ਖਮੀ ਸ਼ਿਵਮ ਪਾਂਡੇ ਅਯੁੱਧਿਆ ਦਾ ਰਹਿਣ ਵਾਲਾ ਹੈ ਅਤੇ ਉਸਦਾ ਇਲਾਜ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਜੈਂਤ ਪੁਲਿਸ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਤਿੰਨੋਂ ਲੋਕ ਸ਼ਿਵਮ ਪਾਂਡੇ ਦੀ ਭੈਣ ਨੂੰ ਦਿੱਲੀ ਵਿੱਚ ਉਸਦੇ ਸਹੁਰੇ ਘਰ ਛੱਡਣ ਆਏ ਸਨ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਸਤੀਆਂ ਹੋਈਆਂ ਸਕੂਟਰੀਆਂ! Activa ਤੇ Dio ਦੀਆਂ ਕੀਮਤਾਂ 'ਚ ਹੋਈ ਭਾਰੀ ਕਟੌਤੀ
NEXT STORY