ਸੁਲਤਾਨਪੁਰ- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ 'ਚ ਅਣਪਛਾਤੇ ਬਦਮਾਸ਼ਾਂ ਨੇ ਚੋਣਾਵੀ ਰੰਜ਼ਿਸ਼ ਨੂੰ ਲੈ ਕੇ ਬੁੱਧਵਾਰ ਤੜਕੇ ਇਕ ਸ਼ਖ਼ਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਘਟਨਾ ਬਲਦੀਰਾਏ ਥਾਣਾ ਖੇਤਰ ਦੇ ਅਸਰਖਪੁਰ ਪਿੰਡ ਦੀ ਹੈ। ਮਾਮਲੇ ਮੁਤਾਬਕ ਪਿੰਡ ਵਾਸੀ ਇੱਛਾਨਾਥ ਯਾਦਵ (35) ਸਵੇਰੇ ਘਰ ਤੋਂ ਬਾਹਰ ਪਖ਼ਾਨੇ ਲਈ ਗਏ ਸਨ, ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਬਦਮਾਸ਼ਾਂ ਨੇ ਯਾਦਵ ਦੇ ਸਿਰ 'ਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਜਦੋਂ ਮੌਕੇ 'ਤੇ ਪਹੁੰਚੇ ਤਾਂ ਕਾਤਲ ਫ਼ਰਾਰ ਹੋ ਗਏ।
ਸੂਚਨਾ ਮਿਲਦੇ ਹੀ ਵਧੀਕ ਪੁਲਸ ਸੁਪਰਡੈਂਟ ਅਖੰਡ ਪ੍ਰਤਾਪ ਸਿੰਘ ਅਤੇ ਪੁਲਸ ਖੇਤਰ ਅਧਿਕਾਰੀ ਸੌਰਭ ਸਾਵੰਤ ਮੌਕੇ 'ਤੇ ਪਹੁੰਚੇ। ਨਾਰਾਜ਼ ਪਰਿਵਾਰ ਦਾ ਕਹਿਣਾ ਹੈ ਕਿ ਉਹ ਪੁਲਸ ਸੁਪਰਡੈਂਟ ਦੇ ਆਉਣ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਲੈ ਕੇ ਜਾਣ ਦੇਣਗੇ। ਸਿੰਘ ਨੇ ਦੱਸਿਆ ਕਿ ਮੌਕੇ 'ਤੇ ਸ਼ਾਂਤੀ ਵਿਵਸਥਾ ਕਾਇਮ ਹੈ। ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ। ਜਾਂਚ ਵਿਚ ਗ੍ਰਾਮ ਪ੍ਰਧਾਨ ਦੀ ਚੋਣ ਨੂੰ ਲੈ ਕੇ ਰੰਜ਼ਿਸ਼ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਰੇਲਵੇ ਦਾ ਵੱਡਾ ਫ਼ੈਸਲਾ, ਨਰਾਤਿਆਂ ਦੌਰਾਨ 150 ਸਟੇਸ਼ਨਾਂ 'ਤੇ ਮਿਲੇਗੀ ਇਹ ਖਾਸ ਸਹੂਲਤ
NEXT STORY