ਆਗਰਾ- ਉੱਤਰ ਪ੍ਰਦੇਸ਼ ਦੇ ਆਗਰਾ 'ਚ ਵੀਰਵਾਰ ਯਾਨੀ ਕਿ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਆਗਰਾ ਜ਼ਿਲ੍ਹੇ ਦੇ ਡੌਕੀ ਇਲਾਕੇ 'ਚ ਵੀਰਵਾਰ ਸਵੇਰੇ ਸਕੂਲ ਬੱਸ ਦੀ ਉਡੀਕ ਕਰ ਰਹੇ ਸੜਕ ਕੰਢੇ ਖੜ੍ਹੇ ਬੱਚਿਆਂ ਨੂੰ ਤੇਜ਼ ਰਫ਼ਤਾਰ ਨੇ ਦਰੜ ਦਿੱਤਾ। ਇਸ ਹਾਦਸੇ 'ਚ 3 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਬੱਚਿਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਰੋਹ 'ਚ ਆਏ ਪਿੰਡ ਵਾਸੀਆਂ ਨੇ ਫਤਿਹਾਬਾਦ-ਆਗਰਾ ਰੋਡ 'ਤੇ ਜਾਮ ਲਾ ਦਿੱਤਾ ਹੈ।
ਇਹ ਵੀ ਪੜ੍ਹੋ- ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ, ਦੋ ਵਿਦਿਆਰਥੀ ਝੁਲਸੇ

ਪੁਲਸ ਸੂਤਰਾਂ ਨੇ ਦੱਸਿਆ ਕਿ ਮਿਲੀ ਜਾਣਕਾਰੀ ਮੁਤਾਬਕ ਸਵੇਰੇ 8 ਵਜੇ ਡੌਕੀ ਦੇ ਪਿੰਡ ਬਾਸ ਮਹਾਪਤ ਵਿਚ ਬੱਚੇ ਸੜਕ ਕੰਢੇ ਖੜ੍ਹੇ ਹੋ ਕੇ ਸਕੂਲ ਬੱਸ ਦੀ ਉਡੀਕ ਕਰ ਰਹੇ ਸਨ ਤਾਂ ਫਤਿਹਾਬਾਦ ਰੋਡ ਵਲੋਂ ਆਈ ਤੇਜ਼ ਰਫ਼ਤਾਰ ਕਾਰ ਨੇ 6 ਬੱਚਿਆਂ ਨੂੰ ਦਰੜ ਦਿੱਤਾ। ਕੁਝ ਬੱਚਿਆਂ ਨੇ ਸੜਕ ਕੰਢੇ ਦੌੜ ਕੇ ਜਾਨ ਬਚਾਈ।
ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਰੋਜ਼ਾਨਾ ਪੀਣ ਨੂੰ ਮਿਲੇਗਾ ਦੁੱਧ, CM ਗਹਿਲੋਤ ਨੇ ਬਜਟ ਨੂੰ ਦਿੱਤੀ ਮਨਜ਼ੂਰੀ

ਘਟਨਾ ਵਾਲੀ ਤੋਂ ਜਾਨ ਬਚਾ ਕੇ ਦੌੜੇ ਬੱਚਿਆਂ ਨੇ ਪਿੰਡ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਮੌਕੇ 'ਤੇ ਬੱਚਿਆਂ ਦੇ ਪਰਿਵਾਰ ਅਤੇ ਪਿੰਡ ਵਾਲੇ ਪਹੁੰਚ ਗਏ। ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਰੋਡ ਜਾਮ ਕਰ ਦਿੱਤਾ। ਏ. ਸੀ. ਪੀ. ਫਤਿਹਾਬਾਦ ਸੌਰਭ ਸਿੰਘ ਨੇ ਦੱਸਿਆ ਕਿ ਹਾਦਸੇ 'ਚ 3 ਬੱਚਿਆਂ ਦੀ ਮੌਤ ਹੋ ਗਈ ਹੈ। ਤਿੰਨ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੂੰ ਸਮਝਾ ਕਿਸੇ ਤਰ੍ਹਾਂ ਜਾਮ ਖੁੱਲ੍ਹਵਾਇਆ।
ਇਹ ਵੀ ਪੜ੍ਹੋ- ਰਾਸ਼ਟਰਪਤੀ ਮੁਰਮੂ ਨੇ ਤਰਨਤਾਰਨ ਦੇ ਸ਼ਹੀਦ ਜਸਬੀਰ ਨੂੰ ਸ਼ੌਰਿਆ ਚੱਕਰ ਨਾਲ ਨਵਾਜਿਆ, ਮਾਂ ਹੋਈ ਭਾਵੁਕ
ਹਰਿਆਣਾ : ਨਕਲੀ ਕੈਂਸਰ ਰੋਕੂ ਇੰਜੈਕਸ਼ਨ ਵੇਚਣ ਵਾਲੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ
NEXT STORY