ਮੁਜ਼ੱਫਰਗਨਰ— ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ 11 ਜ਼ਿਲ੍ਹਿਆਂ ਦੀਆਂ 58 ਸੀਟਾਂ ’ਤੇ ਅੱਜ ਵੋਟਾਂ ਪੈ ਰਹੀਆਂ ਹਨ। ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਇਕ ਲਾੜਾ ਵਿਆਹ ਤੋਂ ਠੀਕ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਵੋਟਿੰਗ ਕੇਂਦਰ ਪੁੱਜਾ। ਲਾੜਾ ਅੰਕੁਰ ਬਾਲੀਆਨ ਨੇ ਕਿਹਾ ਕਿ ਪਹਿਲਾਂ ਵੋਟ ਪਾਉਣਾ ਜ਼ਰੂਰੀ ਹੈ। ਉਸ ਤੋਂ ਬਾਅਦ ਨੂੰਹ ਅਤੇ ਫਿਰ ਹੀ ਸਭ ਕੰਮ ਹੋਣਗੇ।
ਇਹ ਵੀ ਪੜ੍ਹੋ : UP ਚੋਣਾਂ 2022: ਵੋਟਿੰਗ ਕੇਂਦਰ ਜਾਣ ਤੋਂ ਪਹਿਲਾਂ ਜ਼ਰੂਰ ਪਤਾ ਕਰੋ ਟਾਈਮਿੰਗ, ਮਾਸਕ ਬਿਨਾਂ ‘ਨੋ ਐਂਟਰੀ’
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮਲੀ, ਮੁਜ਼ੱਫਰਨਗਰ, ਮੇਰਠ, ਬਾਗਪਤ, ਗਾਜ਼ੀਆਬਾਦ, ਹਾਪੁੜ, ਗੌਤਮਬੁੱਧ ਨਗਰ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਹਾਥਰਸ ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ਦੇ 2.27 ਕਰੋੜ ਵੋਟਰ 74 ਮਹਿਲਾ ਉਮੀਦਵਾਰਾਂ ਸਮੇਤ ਕੁੱਲ 623 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਸੱਤਾਧਾਰੀ ਭਾਜਪਾ ਤੋਂ ਲੈ ਕੇ ਸਮਾਜਵਾਦੀ ਪਾਰਟੀ, ਕਾਂਗਰਸ, ਬਹੁਜਨ ਸਮਾਜ ਪਾਰਟੀ ਸਮੇਤ ਤਮਾਮ ਸਿਆਸੀ ਪਾਰਟੀਆਂ ਨੇ ਪ੍ਰਚਾਰ ਵਿਚ ਆਪਣਾ ਪੂਰਾ ਦਮ-ਖਮ ਵਿਖਾਇਆ ਹੈ। ਹੁਣ ਫ਼ੈਸਲਾ ਜਨਤਾ ਦੇ ਹੱਥ ਹੈ ਕਿ ਉਹ ਕਿਸ ਨੂੰ ਸੱਤਾ ’ਚ ਵੇਖਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : UP ਚੋਣਾਂ 2022: ਦਿੱਗਜ ਆਗੂਆਂ ਦੇ ਧੀ-ਪੁੱਤਾਂ ਦੀ ਸਾਖ ਦਾਅ ’ਤੇ, ਚੋਣ ਮੈਦਾਨ ’ਚ ਰਾਜਨਾਥ ਦਾ ਬੇਟਾ ਵੀ
ਇਸ ਵਾਰ ਕੋਰੋਨਾ ਵਾਇਰਸ ਮਹਾਮਾਰੀ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਵੋਟਰਾਂ ਨੂੰ 1 ਘੰਟੇ ਦਾ ਵਾਧੂ ਸਮਾਂ ਦਿੱਤਾ ਜਾ ਰਿਹਾ ਹੈ। ਇਸ ਵਾਰ ਯੂ. ਪੀ. ਵਿਧਾਨ ਸਭਾ ਚੋਣਾਂ ’ਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਚੋਣਾਂ ’ਚ ਇਹ ਸਮਾਂ ਇਕ ਘੰਟਾ ਘੱਟ ਸੀ। ਪਹਿਲੇ ਪੜਾਅ ਦੀਆਂ ਵੋਟਾਂ ’ਚ ਕਰੀਬ 2.27 ਕਰੋੜ ਵੋਟਰ ਵੋਟਾਂ ਪਾਉਣਗੇ।
ਇਹ ਵੀ ਪੜ੍ਹੋ : UP ਚੋਣਾਂ 2022: ਉੱਤਰ ਪ੍ਰਦੇਸ਼ ਦੀਆਂ 58 ਸੀਟਾਂ ’ਤੇ ਵੋਟਾਂ ਪੈਣੀਆਂ ਜਾਰੀ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ
UP ਚੋਣਾਂ 2022 : ਜਾਣੋ ਉੱਤਰ ਪ੍ਰਦੇਸ਼ 'ਚ ਕਿੰਨੀ ਫੀਸਦੀ ਹੋਈ ਵੋਟਿੰਗ
NEXT STORY