ਲਖਨਊ—ਉੱਤਰ ਪ੍ਰਦੇਸ਼ ਦੀ ਰਾਜਪਾਲ ਅਨੰਦੀਬੇਨ ਪਟੇਲ ਨੇ 9 ਮਾਰਚ ਨੂੰ ਰਾਜਭਵਨ 'ਚ ਆਯੋਜਿਤ 'ਹੋਲੀ ਮਿਲਨ ਸਮਾਰੋਹ' ਕੋਰੋਨਾਵਾਇਰਸ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਹੈ। ਇਸ ਪ੍ਰੋਗਰਾਮ 'ਚ ਸੂਬੇ ਦੇ ਸੀਨੀਅਰ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਦੇਸ਼ ਭਰ 'ਚ ਇਸ ਵਾਇਰਸ ਹੁਣ ਤੱਕ 31 ਲੋਕ ਇਨਫੈਕਟਡ ਪਾਏ ਗਏ ਹਨ। ਸਰਕਾਰ ਨੇ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸੂਬੇ ਦੇ ਕਈ ਹਸਪਤਾਲਾਂ 'ਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਇਸ ਦੌਰਾਨ ਕੋਰੋਨਾਵਾਇਰਸ ਨੂੰ ਦੇਖਦੇ ਹੋਏ ਸਕੱਤਰੇਤ 'ਚ ਬਾਇਓਮੈਟ੍ਰਿਕ ਹਾਜ਼ਿਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਬਾਰੇ 'ਚ ਆਦੇਸ਼ ਵੀ ਜਾਰੀ ਕਰ ਦਿੱਤਾ ਗਿਆ ਹੈ ਕਿ 31 ਮਾਰਚ ਤੱਕ ਸਕੱਤਰੇਤ 'ਚ ਰਜਿਸਟਰ 'ਤੇ ਹਾਜ਼ਿਰੀ ਲੱਗੇਗੀ।
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਆਗਰਾ ਸ਼ਹਿਰ 'ਚ ਇਕ ਹੀ ਪਰਿਵਾਰ ਦੇ 6 ਮੈਂਬਰਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਖਾਸ ਸਾਵਧਾਨੀ ਵਰਤੀ ਜਾ ਰਹੀ ਹੈ। ਉੱਥੇ ਹੀ ਇਸ ਪਰਿਵਾਰ ਦੇ ਸੰਪਰਕ 'ਚ ਆਉਣ ਵਾਲੇ 25 ਹੋਰ ਲੋਕਾਂ ਦੇ ਨਮੂਨਿਆਂ ਦੀ ਜਾਂਚ ਰਿਪੋਰਟ ਸ਼ੁੱਕਰਵਾਰ ਨੂੰ ਆ ਗਈ ਸੀ। ਇਨ੍ਹਾਂ 'ਚੋਂ ਕੋਈ ਵੀ ਇਨਫੈਕਟਡ ਨਹੀਂ ਹੈ। ਸਾਰਿਆਂ ਦੇ ਨਮੂਨਿਆਂ ਦੀ ਜਾਂਚ ਲਈ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਲਖਨਊ ਭੇਜੇ ਗਏ ਸੀ।
ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਚੀਨ 'ਚ ਫੈਲੇ ਖਤਰਨਾਕ ਕੋਰੋਨਾਵਾਇਰਸ ਕਾਰਨ ਹੁਣ ਤੱਕ 3072 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 85,000 ਤੋਂ ਵਧੇਰੇ ਇਨਫੈਕਟਡ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ 60,000 ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ।
ਪੜ੍ਹੋ ਇਹ ਵੀ : ਆਗਰਾ: ਕੋਰੋਨਾਵਾਇਰਸ ਪੀਡ਼ਤ ਪਰਿਵਾਰ ਦੇ ਸੰਪਰਕ 'ਚ ਆਏ ਸਾਰੇ 25 ਲੋਕਾਂ ਦੀ ਰਿਪੋਰਟ ਨੈਗੇਟਿਵ
ਮੋਦੀ ਸਰਕਾਰ ਦੇ ਰਾਜ 'ਚ ਇਕ ਵੀ ਬੰਬ ਧਮਾਕਾ ਨਹੀਂ ਹੋਇਆ : ਜਾਵਡੇਕਰ
NEXT STORY