ਬਲਰਾਮਪੁਰ- ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਦੇਹਾਤ ਖੇਤਰ 'ਚ ਵੀਰਵਾਰ ਦੀ ਸਵੇਰ ਨੂੰ ਯਾਤਰੀਆਂ ਨਾਲ ਭਰੀ ਇਕ ਰੋਡਵੇਜ਼ ਬੱਸ ਬੇਕਾਬੂ ਹੋ ਕੇ ਖੱਡ 'ਚ ਪਲਟ ਗਈ। ਇਸ ਹਾਦਸੇ ਵਿਚ ਇਕ ਸਿਹਤ ਕਰਮੀ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀ ਕੇਸ਼ਵ ਕੁਮਾਰ ਨੇ ਦੱਸਿਆ ਕਿ ਯਾਤਰੀਆਂ ਨੂੰ ਲੈ ਕੇ ਕਾਨਪੁਰ ਤੋਂ ਤੁਲਸੀਪੁਰ ਆ ਰਹੀ ਰੋਡਵੇਜ਼ ਬੱਸ ਅੱਜ ਕੁਆਨੋ ਪੁਲ ਨੇੜੇ ਬੇਕਾਬੂ ਹੋ ਕੇ ਖੱਡ 'ਚ ਪਲਟ ਗਈ।
ਇਸ ਹਾਦਸੇ ਵਿਚ ਬੱਸ ਸਵਾਰ ਸਿਹਤ ਕਰਮੀ ਰਾਜੇਸ਼ ਕੁਮਾਰ (39) ਦੀ ਮੌਤ ਹੋ ਗਈ। ਉਹ ਸ਼੍ਰੀਦਤਗੰਜ ਸਥਿਤ ਕਮਿਊਨਿਟੀ ਸਿਹਤ ਕੇਂਦਰ 'ਚ ਤਾਇਨਾਤ ਸੀ। ਹਾਦਸੇ ਵਿਚ 17 ਹੋਰ ਯਾਤਰੀ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਬਲਰਾਮਪੁਰ ਮੈਮੋਰੀਅਲ ਅਤੇ ਜ਼ਿਲ੍ਹਾ ਸੰਯੁਕਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 3 ਯਾਤਰੀਆਂ ਦੀ ਹਾਲਤ ਗੰਭੀਰ ਹੋਣ 'ਤੇ ਉਨ੍ਹਾਂ ਨੂੰ ਲਖਨਊ ਰੈਫਰ ਕਰ ਦਿੱਤਾ ਗਿਆ ਹੈ। ਬੱਸ ਵਿਚ ਕੁੱਲ 21 ਲੋਕ ਸਵਾਰ ਸਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਸੁਪਰੀਮ ਕੋਰਟ ਨੇ ਕੇਰਲ ਹਾਈ ਕੋਰਟ ਦਾ ਫੈਸਲਾ ਪਲਟਿਆ, ਨਿਊਜ਼ ਚੈਨਲ ਤੋਂ ਪਾਬੰਦੀ ਹਟਾਈ
NEXT STORY