ਨੈਸ਼ਨਲ ਡੈਸਕ- ਸੋਮਵਾਰ ਨੂੰ ਮੁਜ਼ੱਫਰਨਗਰ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਜ਼ਬਰਦਸਤ ਮੁਕਾਬਲੇ ਵਿੱਚ ਹਿਸਟਰੀਸ਼ੀਟਰ ਵਿੱਕੀ ਤਿਆਗੀ ਦਾ ਬੇਟਾ ਰਕਸ਼ਿਤ ਤਿਆਗੀ ਅਤੇ ਉਸ ਦਾ ਸਾਥੀ ਭੋਲੂ ਜ਼ਖਮੀ ਹਾਲਤ ਵਿੱਚ ਕਾਬੂ ਕੀਤੇ ਗਏ ਹਨ। ਸਿਵਲ ਲਾਈਨਜ਼ ਥਾਣਾ ਖੇਤਰ ਦੇ ਸਿੰਧਾਵਲੀ ਅੰਡਰਪਾਸ ਨੇੜੇ ਪੁਲਸ ਨੇ ਇੱਕ ਬਿਨਾਂ ਨੰਬਰ ਪਲੇਟ ਵਾਲੀ ਸ਼ੱਕੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਾਰ ਸਵਾਰਾਂ ਨੇ ਰੁਕਣ ਦੀ ਬਜਾਏ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਪੁਲਸ ਅਧਿਕਾਰੀ ਸਿਧਾਰਥ ਮਿਸ਼ਰਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਕਸ਼ਿਤ ਤਿਆਗੀ (28) ਅਤੇ ਭੋਲੂ ਵਜੋਂ ਹੋਈ ਹੈ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ, 2 ਦੇਸੀ ਬੰਦੂਕਾਂ, 9 ਕਾਰਤੂਸ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਬਰਾਮਦ ਕੀਤੀ ਹੈ।
ਰਕਸ਼ਿਤ ਤਿਆਗੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਰਿਹਾ ਹੈ ਅਤੇ ਪੁਲਸ ਨੂੰ 10 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਉਸਦੀ ਤਲਾਸ਼ ਸੀ। ਜ਼ਿਕਰਯੋਗ ਹੈ ਕਿ ਉਸਦਾ ਪਿਤਾ ਵਿੱਕੀ ਤਿਆਗੀ ਇੱਕ ਨਾਮੀ ਅਪਰਾਧੀ ਸੀ, ਜਿਸਦਾ 2015 ਵਿੱਚ ਅਦਾਲਤ ਦੇ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਪਿਆਰ ਪਰਵਾਨ ਚੜ੍ਹਨ ਤੋਂ ਪਹਿਲਾਂ ਹੀ ਖ਼ਤਮ ਹੋਈ ਜ਼ਿੰਦਗੀ, ਜੋਤਸ਼ੀ ਦੀ ਗੱਲ ਸੁਣ ਕੁੜੀ ਨੇ ਚੁੱਕਿਆ ਵੱਡਾ ਕਦਮ
NEXT STORY