ਨਵੀਂ ਦਿੱਲੀ– ਦੇਸ਼ ’ਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਇਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ ਹਨ। ਕੇਰਲ, ਮਹਾਰਾਸ਼ਟਰ, ਕਰਨਾਟਕ ਅਤੇ ਤਾਮਿਲਨਾਡੂ ਸਮੇਤ ਕਈ ਸੂਬਿਆਂ ’ਚ ਕੋਰੋਨਾ ਮਾਮਲਿਆਂ ’ਚ ਉਛਾਲ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਦਾ ਸੰਕੇਤ ਹੋ ਸਕਦਾ ਹੈ। ਭਾਰਤ ’ਚ ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਯਾਨੀ ਰਿਕਵਰੀ ਰੇਟ ਘੱਟ ਰਿਹਾ ਹੈ।
ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਦੇ 45,083 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 35,840 ਕੋਵਿਡ ਮਰੀਜ਼ ਠੀਕ ਹੋਏ ਹਨ। ਉਥੇ ਹੀ 460 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।
ਕੇਂਦਰੀ ਸਿਹਤ ਮੰਤਰਾਲਾ ਦੇ ਐਤਵਾਰ ਯਾਨੀ 29 ਅਗਸਤ 2021 ਦੀ ਸਵੇਰ ਜਾਰੀ ਅੰਕੜਿਆਂ ਮੁਤਾਬਕ, ਬੀਤੇ 24 ਘੰਟਿਆਂ ’ਚ 460 ਕੋਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 4,37,830 ਹੋ ਗਈ ਹੈ। ਉਥੇ ਹੀ ਦੇਸ਼ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 3,68,558 ਹੋ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਘਟ ਕੇ 97.53 ਫੀਸਦੀ ਪਹੁੰਚ ਗਈ ਹੈ।
ਕੋਰੋਨਾ ਦੇ ਤਾਜ਼ੇ ਅੰਕੜੇ
- ਬੀਤੇ 24 ਘੰਟਿਆਂ ’ਚ ਆਏ ਕੁੱਲ ਨਵੇਂ ਮਾਮਲੇ- 45,083
- ਬੀਤੇ 24 ਘੰਟਿਆਂ ’ਚ ਕੁੱਲ ਠੀਕ ਹੋਏ ਮਰੀਜ਼- 35,840
- ਬੀਤੇ 24 ਘੰਟਿਆਂ ’ਚ ਹੋਈਆਂ ਕੁੱਲ ਮੌਤਾਂ- 460
- ਦੇਸ਼ ’ਚ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ- 3,68,558
- ਦੇਸ਼ ’ਚ ਕੋਰੋਨਾ ਨਾਲ ਮੌਤਾਂ ਦਾ ਕੁੱਲ ਅੰਕੜਾ- 4,37,830
DGP ਦਿਲਬਾਗ ਸਿੰਘ ਬੋਲੇ- ਅੱਤਵਾਦੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ
NEXT STORY