ਲੋਹਿਤ- ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਐਤਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿਚ ਅਪਗ੍ਰੇਡ ਤੇਜ਼ੂ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਪੇਮਾ ਖਾਂਡੂ ਵੀ ਮੌਜੂਦ ਰਹੇ। ਇਹ ਹਵਾਈ ਅੱਡੇ ਲੋਹਿਤ ਜ਼ਿਲ੍ਹੇ ਵਿਚ ਸਥਿਤ ਹੈ। ਇਹ ਹਵਾਈ ਅੱਡਾ 212 ਏਕੜ ਦੇ ਖੇਤਰ ਵਿਚ ਫੈਲਿਆ ਹੋਇਆ ਹੈ। ਜੋਤੀਰਾਦਿਤਿਆ ਸਿੰਧੀਆ ਨੇ ਨਵੇਂ ਟਰਮੀਨਲ ਇਮਾਰਤ ਦੀਆਂ ਵਿਸ਼ੇਸ਼ਤਾਵਾਂ ਨੂੰ ਦੱਸਦੇ ਹੋਏ ਇਕ ਵੀਡੀਓ 'ਐਕਸ' 'ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਟਰਮੀਨਲ ਖੇਤਰ 4000 ਵਰਗ ਮੀਟਰ ਵਿਚ ਫੈਲਿਆ ਹੋਇਆ ਹੈ। ਇਸ ਦੀ ਪੀਕ ਆਵਰ ਸਮਰੱਥਾ 300 ਯਾਤਰੀਆਂ ਦੀ ਹੈ।
ਸਿੰਧੀਆ ਨੇ ਦੱਸਿਆ ਕਿ ਹਵਾਈ ਅੱਡੇ 'ਤੇ 5ਚੈੱਕ-ਇਨ ਕਾਊਂਟਰ, ਏ. ਟੀ. ਆਰ-72 ਲਈ ਦੋ ਪਾਰਕਿੰਗ-ਬੇਅ ਬਣਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਵਾਈ ਅੱਡੇ ਵਿਚ ਏ. ਟੀ. ਆਰ. 72 ਤਰ੍ਹਾਂ ਦੇ ਜਹਾਜ਼ਾਂ ਲਈ ਡਿਜ਼ਾਈਨ ਕੀਤੇ ਗਏ ਦੋ ਐਪਰਨ, 1500 ਮੀਟਰ ਗੁਣਾ 300 ਮੀਟਰ ਦਾ ਇਕ ਰਨਵੇਅ, 75 ਮੀਟਰ ਚੌੜੀ ਰਨਵੇਅ ਪੱਟੀ, ਇਕ ਫਾਇਰ ਸਟੇਸ਼ਨ ਅਤੇ ਏਅਰ ਟ੍ਰੈਫਿਕ ਕੰਟਰੋਲ ਟਾਵਰ ਬਣਾਇਆ ਗਿਆ ਹੈ।
ਤੇਜ਼ੂ ਹਵਾਈ ਅੱਡੇ ਨੂੰ ਵਿਕਸਿਤ ਕਰਨ ਦਾ ਕੰਮ 170 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਹਵਾਈ ਅੱਡੇ ਤੋਂ ਇੰਫਾਲ, ਗੁਹਾਟੀ ਅਤੇ ਡਿਬਰੂਗੜ੍ਹ ਲਈ ਸਿੱਧੀ ਫਲਾਈਟ ਹੈ। ਇਸ ਹਵਾਈ ਅੱਡੇ ਨੇ ਖੇਤਰੀ ਕਨੈਕਟੀਵਿਟੀ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਤੇਜ਼ੂ ਹਵਾਈ ਅੱਡੇ 'ਤੇ ਨਵੇਂ ਬੁਨਿਆਦੀ ਢਾਂਚੇ ਦਾ ਉਦਘਾਟਨ ਉੱਤਰ-ਪੂਰਬੀ ਸੂਬਿਆਂ 'ਚ ਸੰਪਰਕ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੰਤਰਾਲੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਲੋਹਿਤ ਨਦੀ ਦੇ ਕੰਢੇ ਹੈ ਤੇਜ਼ੂ
ਤੇਜ਼ੂ ਲੋਹਿਤ ਨਦੀ ਦੇ ਕੰਢੇ ਸਥਿਤ ਹੈ। ਇਹ ਲੋਹਿਤ ਜ਼ਿਲ੍ਹੇ ਦਾ ਹੈੱਡਕੁਆਰਟਰ ਵੀ ਹੈ। ਇਹ ਆਪਣੀ ਕੁਦਰਤੀ ਸੁੰਦਰਤਾ ਲਈ ਜਾਣਿਆ ਜਾਂਦਾ ਹੈ। ਇਹ ਹਰੇ-ਭਰੇ ਜੰਗਲਾਂ ਅਤੇ ਪਹਾੜਾਂ ਨਾਲ ਘਿਰਿਆ ਹੋਇਆ ਹੈ, ਜੋ ਸੈਲਾਨੀਆਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ।
ਵਿਗੜ ਗਏ ਭਾਰਤ-ਕੈਨੇਡਾ ਦੇ ਰਿਸ਼ਤੇ, ਜਾਣੋ ਕਿਸ ਨੂੰ ਭੁਗਤਨਾ ਪਵੇਗਾ ਖ਼ਾਮਿਆਜ਼ਾ
NEXT STORY