ਨਵੀਂ ਦਿੱਲੀ— ਉੱਤਰ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ (UPPCL) ਨੇ ਨੌਜਵਾਨਾਂ ਨੂੰ ਨੌਕਰੀ ਦੀ ਸੁਨਹਿਰੀ ਮੌਕਾ ਦਿੱਤਾ ਹੈ। ਉੱਤਰ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਅਕਾਊਂਟ ਕਲਰਕ ਦੇ ਕੁੱਲ 102 ਅਹੁਦਿਆਂ ’ਤੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 102
ਅਹੁਦੇ ਦਾ ਨਾਂ— ਅਕਾਊਂਟ ਕਲਰਕ
ਉਮਰ ਹੱਦ—
ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ ਉਮਰ 40 ਸਾਲ ਤੱਕ ਤੈਅ ਕੀਤੀ ਗਈ ਹੈ।
ਚੋਣ ਪ੍ਰਕਿਰਿਆ—
ਉਮੀਦਵਾਰਾਂ ਦੀ ਚੋਣ ਆਨਲਾਈਨ ਪ੍ਰੀਖਿਆ ਦੇ ਆਧਾਰ ’ਤੇ ਕੀਤੀ ਜਾਵੇਗੀ।
ਮਹੱਤਵਪੂਰਨ ਤਾਰੀਖ਼ਾਂ—
ਬੇਨਤੀ ਜਮਾਂ ਕਰਨ ਦੀ ਸ਼ੁਰੂਆਤੀ ਤਾਰੀਖ਼— 6 ਅਕਤੂਬਰ 2020
ਬੇਨਤੀ ਪੱਤਰ ਜਮ੍ਹਾਂ ਕਰਨ ਆਖ਼ਰੀ ਤਾਰੀਖ਼— 27 ਅਕਤੂਬਰ 2020
ਇੰਝ ਕਰੋ ਅਪਲਾਈ—
ਉਪਰੋਕਤ ਅਹੁਦਿਆਂ ’ਤੇ ਅਪਲਾਈ ਕਰਨ ਲਈ ਉਮੀਦਵਾਰ ਮਹਿਕਮੇ ਦੀ ਅਧਿਕਾਰਤ ਵੈੱਬਸਾਈਟ https://www.upenergy.in ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਉੱਤਰ ਪ੍ਰਦੇਸ਼ 'ਚ ਜ਼ਿਲ੍ਹਾ ਪੰਚਾਇਤ ਪ੍ਰਧਾਨ ਦੀ ਕਰੋੜਾਂ ਰੁਪਏ ਦੀ ਜਾਇਦਾਦ ਕੁਰਕ
NEXT STORY