ਨੈਸ਼ਨਲ ਡੈਸਕ : ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਇੱਕ ਸੰਬੋਧਨ ਦੌਰਾਨ ਉਸ ਸਮੇਂ ਭਾਰੀ ਸਿਆਸੀ ਹੰਗਾਮਾ ਮਚ ਗਿਆ, ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਤਾ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ। ਪ੍ਰੋਗਰਾਮ ਦੌਰਾਨ ਇਕੱਠ ਵਿੱਚ ਮੌਜੂਦ ਇੱਕ ਵਿਅਕਤੀ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਤੋਂ ਬਾਅਦ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ ਅਤੇ ਕਾਂਗਰਸੀ ਵਰਕਰਾਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ।
ਦਰਅਸਲ, ਜਦੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਪਟਨਾ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਤਾਂ ਭੀੜ ਵਿੱਚੋਂ ਇੱਕ ਨੌਜਵਾਨ ਨੇ ਉੱਚੀ ਆਵਾਜ਼ ਵਿੱਚ ਰੌਲਾ ਪਾਉਂਦਿਆਂ ਕਿਹਾ, "ਮੋਦੀ ਨਹੀਂ ਜਾਏਗਾ"। ਨੌਜਵਾਨ ਦੀ ਇਹ ਗੱਲ ਸੁਣਦੇ ਹੀ ਖੜਗੇ ਗੁੱਸੇ ਵਿੱਚ ਭੜਕ ਗਏ ਤੇ ਉਨ੍ਹਾਂ ਨੇ ਚੀਕਦਿਆਂ ਜਵਾਬ ਦਿੱਤਾ, "ਮੋਦੀ ਦਾ ਬਾਪ ਵੀ ਜਾਏਗਾ"। ਆਪਣੇ ਭਾਸ਼ਣ ਦੌਰਾਨ ਨਿਸ਼ਾਨਾ ਸਾਧਦੇ ਹੋਏ ਖੜਗੇ ਨੇ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੂਠ ਬੋਲਣ ਦੀ ਆਦਤ ਹੈ।
ਖੜਗੇ ਦੇ ਇਸ ਬਿਆਨ ਤੋਂ ਤੁਰੰਤ ਬਾਅਦ ਪੰਡਾਲ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਜਿਸ ਨੌਜਵਾਨ ਨੇ "ਮੋਦੀ ਨਹੀਂ ਜਾਏਗਾ" ਦਾ ਨਾਅਰਾ ਲਾਇਆ ਸੀ, ਕਾਂਗਰਸ ਵਰਕਰਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ। ਵਰਕਰਾਂ ਨੇ ਉਸ ਨੂੰ ਜ਼ਬਰਦਸਤੀ ਹਾਲ ਵਿੱਚੋਂ ਬਾਹਰ ਕੱਢ ਦਿੱਤਾ। ਇਸ ਪੂਰੇ ਘਟਨਾਕ੍ਰਮ, ਬਹਿਸ ਅਤੇ ਹੰਗਾਮੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ।
ਬਿਜਨੌਰ ’ਚ ਸ਼ਹੀਦ ਐਕਸਪ੍ਰੈੱਸ ਦੇ ਸਲੀਪਰ ਕੋਚ ’ਚ ਲੱਗੀ ਅੱਗ ! ਯਾਤਰੀਆਂ 'ਚ ਮਚੀ ਹਫੜਾ-ਦਫੜੀ
NEXT STORY