ਬਕਸਰ — ਬਿਹਾਰ ਦੇ ਬਕਸਰ ਜ਼ਿਲ੍ਹੇ ਦੇ ਕੇਸਥ ਬਲਾਕ 'ਚ ਕਥਿਤ ਤੌਰ 'ਤੇ ਇਕ ਗਧੇ ਦੀ ਮੌਤ ਨੂੰ ਲੈ ਕੇ ਹੰਗਾਮਾ ਮਚਾਉਣ ਅਤੇ ਇਲਾਕੇ 'ਚ ਤਿੰਨ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਬਿਜਲੀ ਸਪਲਾਈ ਠੱਪ ਹੋਣ ਕਾਰਨ 65 ਪਿੰਡਾਂ ਦੇ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਬਕਸਰ ਦੇ ਪੁਲਸ ਸੁਪਰਡੈਂਟ ਸ਼ੁਭਮ ਆਰੀਆ ਨੇ ਕਿਹਾ, "ਘਟਨਾ ਦੇ ਤੁਰੰਤ ਬਾਅਦ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਚਕੌਦਾ ਪਾਵਰ ਗਰਿੱਡ ਸਟੇਸ਼ਨ ਦੇ ਬਾਹਰ ਇਕੱਠੇ ਹੋਏ ਅਤੇ ਮੁਆਵਜ਼ੇ ਦੀ ਮੰਗ ਕਰਨ ਲੱਗੇ। ਕੁਝ ਪਿੰਡ ਵਾਸੀ ਪਾਵਰ ਗਰਿੱਡ ਦਫਤਰ ਵਿੱਚ ਦਾਖਲ ਹੋਏ ਅਤੇ ਖੇਤਰ ਦੀ ਬਿਜਲੀ ਸਪਲਾਈ ਕੱਟ ਦਿੱਤੀ।” ਉਨ੍ਹਾਂ ਕਿਹਾ, ਇਹ ਘਟਨਾ 11 ਸਤੰਬਰ ਨੂੰ ਵਾਪਰੀ ਸੀ।
ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿੱਚ, ਰਾਜ ਦੇ ਬਿਜਲੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਬਿਜਲੀ ਸਪਲਾਈ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪੈਦਾ ਕਰਨ ਲਈ ਪਿੰਡ ਵਾਸੀਆਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ। ਰਾਜ ਬਿਜਲੀ ਵਿਭਾਗ ਦੇ ਸਬੰਧਤ ਐਸ.ਡੀ.ਓ. ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਇਲਾਕੇ ਵਿੱਚ ਤਿੰਨ ਘੰਟੇ ਬਿਜਲੀ ਸਪਲਾਈ ਠੱਪ ਕਰਨ ਦੇ ਦੋਸ਼ ਹੇਠ 65 ਪਿੰਡ ਵਾਸੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ।
ਸਥਾਨਕ ਪੁਲਸ ਦੇ ਇੱਕ ਅਧਿਕਾਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਦਖ਼ਲਅੰਦਾਜ਼ੀ ਮਗਰੋਂ ਤਿੰਨ ਘੰਟਿਆਂ ਤੋਂ ਬੰਦ ਪਈ ਬਿਜਲੀ ਸਪਲਾਈ ਨੂੰ ਬਹਾਲ ਕੀਤਾ ਜਾ ਸਕਿਆ। ਪਿੰਡ ਵਾਸੀਆਂ ਨੇ ਇਸ ਮਾਮਲੇ ਨੂੰ ਲੈ ਕੇ 13 ਸਤੰਬਰ ਨੂੰ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਸ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਕਾਂਗਰਸ ਪ੍ਰਧਾਨ ਖੜਗੇ ਅੱਜ ਜੰਮੂ 'ਚ ਕਰਨਗੇ ਚੋਣ ਪ੍ਰਚਾਰ, ਖੌਰ 'ਚ ਵੀ ਹੋਵੇਗੀ ਰੈਲੀ
NEXT STORY