ਠਾਣੇ - ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿੱਚ ਸਿਵਲ ਸੇਵਾਵਾਂ ਦੇ ਇੱਕ ਉਮੀਦਵਾਰ ਨੇ ਕਥਿਤ ਤੌਰ 'ਤੇ ਇੱਕ ਇਮਾਰਤ ਦੀ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਖ਼ੁਦਕੁਸ਼ੀ ਦੀ ਇਹ ਘਟਨਾ ਸ਼ਨੀਵਾਰ ਰਾਤ ਕਰੀਬ 8.30 ਵਜੇ ਵਾਰਤਕ ਨਗਰ ਇਲਾਕੇ 'ਚ ਵਾਪਰੀ ਹੈ। ਵਾਰਤਕ ਨਗਰ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਵਿਅਕਤੀ ਦੇ ਘਰੋਂ ਇਕ 'ਸੁਸਾਈਡ ਨੋਟ' ਮਿਲਿਆ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਅਧਿਕਾਰੀ ਅਨੁਸਾਰ ਸੁਸਾਇਡ ਨੋਟ ਵਿਚ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਉਹ ਸਾਰੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਨਹੀਂ ਸਕਿਆ। ਇਸ ਦੁਨੀਆ ਵਿਚ ਉਸ ਦਾ ਜਿਉਂਦੇ ਰਹਿਣਾ ਮੁਸ਼ਕਿਲ ਹੋ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੇ ਦੋਸਤਾਂ ਅਨੁਸਾਰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਪ੍ਰੀਖਿਆ ਪਾਸ ਨਾ ਕਰਨ ਕਾਰਨ ਉਹ ਡਿਪਰੈਸ਼ਨ 'ਚ ਸੀ। ਇਸ ਲਈ ਉਸ ਨੇ ਇਹ ਕਦਮ ਚੁੱਕਿਆ। ਵਿਅਕਤੀ ਨੇ ਰਿਹਾਇਸ਼ੀ ਕੰਪਲੈਕਸ ਦੀ ਅੱਠਵੀਂ ਮੰਜ਼ਿਲ 'ਤੇ ਸਥਿਤ ਆਪਣੇ ਘਰ ਤੋਂ ਛਾਲ ਮਾਰ ਦਿੱਤੀ ਅਤੇ ਜ਼ਮੀਨ 'ਤੇ ਡਿੱਗ ਗਿਆ।
ਇਹ ਵੀ ਪੜ੍ਹੋ - ਪਿਓ ਤੋਂ ਪਏ ਥੱਪੜ ਕਾਰਨ ਗੁੱਸੇ ਹੋਏ ਪੁੱਤ ਨੇ ਗਲੇ ਲਾਈ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੂੰ ਉਸਦੇ ਘਰੋਂ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿੱਚ ਉਸਨੇ ਲਿਖਿਆ ਸੀ, "ਮੇਰੇ ਲਈ ਇਸ ਦੁਨੀਆਂ ਵਿੱਚ ਜਿਉਂਦੇ ਰਹਿਣਾ ਮੁਸ਼ਕਲ ਹੈ, ਮੈਂ ਆਪਣੇ ਮਾਤਾ-ਪਿਤਾ, ਭਰਾਵਾਂ ਅਤੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਮੈਂ ਉਨ੍ਹਾਂ ਦੀਆਂ ਵੱਡੀਆਂ ਉਮੀਦਾਂ ਨੂੰ ਪੂਰਾ ਨਹੀਂ ਕਰ ਸਕਿਆ, ਮੈਂ ਉਹਨਾਂ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਮੇਰੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ।" ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਵਾਰਤਕ ਨਗਰ ਪੁਲਸ ਨੇ ਮੌਤ ਦਾ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ - ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ 'ਚ ਹੋਣ ਵਾਲੀਆਂ ਚੋਣਾਂ ਦੇ ਗਠਜੋੜ ਨੂੰ ਲੈ ਕੇ ਰਾਘਵ ਚੱਢਾ ਦਾ ਵੱਡਾ ਬਿਆਨ
NEXT STORY