ਮੁੰਬਈ — ਮੁੰਬਈ ਦੇ ਸਾਕੀਨਾਕਾ ਇਲਾਕੇ 'ਚ ਜਨਮਦਿਨ ਦਾ ਕੇਕ ਲਿਆਉਣ 'ਚ ਦੇਰੀ ਤੋਂ ਗੁੱਸੇ 'ਚ ਆ ਕੇ 45 ਸਾਲਾ ਪਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਬੇਟੇ 'ਤੇ ਚਾਕੂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਾਕੀਨਾਕਾ ਥਾਣੇ ਦੇ ਅਧਿਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਰਾਜਿੰਦਰ ਸ਼ਿੰਦੇ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਹ ਐਤਵਾਰ ਦੀ ਘਟਨਾ ਤੋਂ ਬਾਅਦ ਤੋਂ ਫਰਾਰ ਹੈ।
ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਦੀ ਕਥਿਤ ਆਡੀਓ ਵਾਇਰਲ; ਸਿੱਧੂ ਮੂਸੇਵਾਲਾ ਦੇ ਕਤਲ ਦੀ ਦੱਸੀ ਵਜ੍ਹਾ
ਅਧਿਕਾਰੀ ਨੇ ਦੱਸਿਆ ਕਿ ਰਾਜੇਂਦਰ ਸ਼ਿੰਦੇ ਦਾ ਜਨਮ ਦਿਨ 1 ਜੂਨ ਸ਼ਨੀਵਾਰ ਨੂੰ ਸੀ। ਪਰ ਉਸ ਦੀ ਪਤਨੀ ਉਸ ਦਿਨ ਕੇਕ ਨਹੀਂ ਲਿਆ ਸਕੀ ਕਿਉਂਕਿ ਉਸ ਨੂੰ ਆਪਣੇ ਕੰਮ ਵਾਲੀ ਥਾਂ ਤੋਂ ਦੇਰ ਨਾਲ ਜਾਣਾ ਪਿਆ। ਉਹ ਅਗਲੇ ਦਿਨ ਦੁਪਹਿਰ 12.15 ਵਜੇ ਕੇਕ ਲੈ ਕੇ ਆਈ। ਉਸ ਨੇ ਦੱਸਿਆ ਕਿ ਜਨਮ ਦਿਨ ਦਾ ਕੇਕ ਲਿਆਉਣ 'ਚ ਦੇਰੀ ਤੋਂ ਨਾਰਾਜ਼ ਰਜਿੰਦਰ ਸ਼ਿੰਦੇ ਨੇ ਆਪਣੀ ਪਤਨੀ ਨਾਲ ਬਹਿਸ ਕੀਤੀ ਅਤੇ ਗਾਲੀ-ਗਲੋਚ ਕੀਤਾ। ਜਦੋਂ ਬੇਟੇ ਨੇ ਉਨ੍ਹਾਂ ਦੇ ਬਹਿਸ ਵਿਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਰਜਿੰਦਰ ਸ਼ਿੰਦੇ ਨੇ ਗੁੱਸੇ 'ਚ ਆ ਕੇ ਉਸ ਦੀਆਂ ਪਸਲੀਆਂ ਦੇ ਹੇਠਾਂ ਅਤੇ ਛਾਤੀ 'ਤੇ ਚਾਕੂ ਨਾਲ ਵਾਰ ਕਰ ਦਿੱਤਾ।
ਅਧਿਕਾਰੀ ਨੇ ਦੱਸਿਆ ਕਿ ਜਦੋਂ ਰੰਜਨਾ ਸ਼ਿੰਦੇ ਨੇ ਆਪਣੇ ਬੇਟੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਰਜਿੰਦਰ ਸ਼ਿੰਦੇ ਨੇ ਆਪਣੀ ਪਤਨੀ ਦੇ ਗੁੱਟ 'ਤੇ ਚਾਕੂ ਨਾਲ ਵਾਰ ਕਰ ਦਿੱਤਾ। ਉਸ ਨੇ ਦੱਸਿਆ ਕਿ ਇਸ ਹਮਲੇ ਵਿਚ ਦੋਵੇਂ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਰੰਜਨਾ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦਕਿ ਉਸ ਦਾ ਬੇਟਾ ਘਾਟਕੋਪਰ ਦੇ ਰਾਜਾਵਾੜੀ ਹਸਪਤਾਲ 'ਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਿਧਾਨ ਸਭਾ ਉਪ-ਚੋਣਾਂ ਦੀ ਤਸਵੀਰ ਵੀ ਹੋਵੇਗੀ ਸਾਫ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਤਲ ਕੇਸ ’ਚ ਅਰੁਣ ਗਵਲੀ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
NEXT STORY