ਮੁੰਬਈ, (ਭਾਸ਼ਾ)- ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਗਵਰਨਰ ਸੰਜੇ ਮਲਹੋਤਰਾ ਨੇ ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਕਿਹਾ ਕਿ ਉਹ ਆਪਣੇ ਸੰਚਾਲਨ ਨੂੰ ਸੂਚਨਾ ਤਕਨਾਲੋਜੀ ਅਤੇ ਸਾਈਬਰ ਸਬੰਧੀ ਜੋਖਮਾਂ ਨਾਲ ਨਜਿੱਠਣ ’ਚ ਸਮਰੱਥ ਬਣਾਉਣ।
ਗਵਰਨਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸੰਚਾਲਿਤ ਸਾਰੇ ਪੱਧਰਾਂ ਦੇ ਚੋਣਵੇਂ ਸ਼ਹਿਰੀ ਸਹਿਕਾਰੀ ਬੈਂਕਾਂ (ਯੂ. ਸੀ. ਬੀ.) ਦੇ ਚੇਅਰਮੈਨ, ਪ੍ਰਬੰਧ ਨਿਰਦੇਸ਼ਕਾਂ ਅਤੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ. ਈ. ਓ.) ਨਾਲ ਇੱਥੇ ਬੈਠਕ ਕੀਤੀ।
ਆਰ. ਬੀ. ਆਈ. ਵਲੋਂ ਜਾਰੀ ਬਿਆਨ ਅਨੁਸਾਰ ਗਵਰਨਰ ਨੇ ਆਪਣੇ ਭਾਸ਼ਣ ’ਚ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਅਤੇ ਵਿੱਤੀ ਸਮਾਵੇਸ਼ਨ ਨੂੰ ਮਜ਼ਬੂਤ ਕਰਨ ’ਚ ਯੂ. ਸੀ. ਬੀ. ਦੀ ਅਹਿਮ ਭੂਮਿਕਾ ਨੂੰ ਸਵੀਕਾਰ ਕੀਤਾ। ਬਿਆਨ ਅਨੁਸਾਰ, ਉਨ੍ਹਾਂ ਨੇ ਭਰੋਸਾ ਬਣਾਉਣ ਅਤੇ ਉਸ ਨੂੰ ਕਾਇਮ ਰੱਖਣ ਲਈ ਗਾਹਕ ਸੇਵਾ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੇ ਮਹੱਤਵ ’ਤੇ ਜ਼ੋਰ ਦਿੱਤਾ। ਬੈਠਕ ਦੇ ਚਰਚਾ ਸੈਸ਼ਨ ਦੌਰਾਨ ਪ੍ਰਤੀਭਾਗੀਆਂ ਨੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਅਤੇ ਵੱਖ-ਵੱਖ ਸੁਝਾਅ ਦਿੱਤੇ।
ਮੁਰਾਦਾਬਾਦ ’ਚ ਨਕਲੀ ਵਿਜੀਲੈਂਸ ਅਧਿਕਾਰੀ ਗ੍ਰਿਫ਼ਤਾਰ
NEXT STORY