ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ ਕੋਲ ਸਰਗਰਮ ਫ਼ੌਜੀਆਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਫ਼ੌਜੀਆਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਅੱਤਵਾਦੀਆਂ ਦੇ ਇਕ ਸਮੂਹ ਨੂੰ ਪਾਕਿਸਤਾਨੀ ਫ਼ੌਜੀਆਂ ਵਲੋਂ ਭਾਰੀ ਗੋਲੀਬਾਰੀ ਦੀ ਆੜ 'ਚ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਤੋਂ ਸਰਹੱਦ ਦੇ ਇਸ ਪਾਰ ਉੜੀ ਸੈਕਟਰ ਦੇ ਕਮਲਕੋਟ 'ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਦੇਖਿਆ।
ਉਨ੍ਹਾਂ ਦੱਸਿਆ ਕਿ ਜਦੋਂ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਗਈ ਅਤੇ ਆਤਮਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਦੋਹਾਂ ਦੇਸ਼ਾਂ ਦੇ ਫ਼ੌਜੀਆਂ ਵਿਚਾਲੇ ਰਾਤ 2 ਵਜੇ ਤੱਕ ਗੋਲੀਬਾਰੀ ਜਾਰੀ ਰਹੀ, ਜਿਸ 'ਚ ਇਕ ਅੱਤਵਾਦੀ ਮਾਰਿਆ ਗਿਆ।
‘ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਲ ਕਿਸਾਨਾਂ ਨੂੰ NIA ਨੇ ਨਹੀਂ ਕੀਤਾ ਤਲਬ’
NEXT STORY