ਸਾਨ ਫਰਾਂਸਿਸਕੋ (ਏਜੰਸੀ)- ਅਮਰੀਕਾ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਉਨ੍ਹਾਂ ਨੂੰ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੀ ਰਣਨੀਤਕ ਸਾਂਝੇਦਾਰੀ ਦੇ ਸਭ ਤੋਂ ਵੱਡੇ ਸਮਰਥਕਾਂ ਵਿਚੋਂ ਇਕ ਦੱਸਿਆ ਹੈ। ਭਾਰਤ ਵਿੱਚ ਆਰਥਿਕ ਸੁਧਾਰਾਂ ਦੇ ਮੋਢੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਦੇਹਾਂਤ ਹੋ ਗਿਆ। ਉਹ 92 ਸਾਲ ਦੇ ਸਨ।
ਇਹ ਵੀ ਪੜ੍ਹੋ: ਚੋਣਾਂ ਮਗਰੋਂ ਹੋਈ ਹਿੰਸਾ, ਜੇਲ੍ਹ 'ਚੋਂ ਭੱਜ ਗਏ 6 ਹਜ਼ਾਰ ਕੈਦੀ
ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, "ਡਾ. ਸਿੰਘ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਦੇ ਸਭ ਤੋਂ ਵੱਡੇ ਸਮਰਥਕਾਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਦੇ ਕੰਮ ਨੇ ਪਿਛਲੇ ਦੋ ਦਹਾਕਿਆਂ ਵਿੱਚ ਦੋਵਾਂ ਦੇਸ਼ਾਂ ਵੱਲੋਂ ਮਿਲ ਕੇ ਹਾਸਲ ਕੀਤੀਆਂ ਗਈਆਂ ਜ਼ਿਆਦਾਤਰ ਉਪਲੱਬਧੀਆਂ ਦੀ ਨੀਂਹ ਰੱਖੀ।" ਸਿੰਘ ਦੇ ਦਿਹਾਂਤ 'ਤੇ ਭਾਰਤ ਦੇ ਲੋਕਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਬਲਿੰਕਨ ਨੇ ਕਿਹਾ ਕਿ ਅਮਰੀਕਾ-ਭਾਰਤ ਸਿਵਲ ਪਰਮਾਣੂ ਸਹਿਯੋਗ ਸਮਝੌਤੇ ਨੂੰ ਅੱਗੇ ਵਧਾਉਣ ਵਿਚ ਸਾਬਕਾ ਪ੍ਰਧਾਨ ਮੰਤਰੀ ਦੀ ਅਗਵਾਈ ਅਮਰੀਕਾ-ਭਾਰਤ ਸਬੰਧਾਂ ਦੀ ਸਮਰਥਾ ਵਿੱਚ ਵੱਡੇ ਨਿਵੇਸ਼ ਨੂੰ ਦਰਸਾਉਂਦੀ ਹੈ। ਬਲਿੰਕਨ ਨੇ ਕਿਹਾ, "ਡਾ. ਸਿੰਘ ਨੂੰ ਉਨ੍ਹਾਂ ਦੇ ਆਰਥਿਕ ਸੁਧਾਰਾਂ ਲਈ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਭਾਰਤ ਦੇ ਤੇਜ਼ ਆਰਥਿਕ ਵਿਕਾਸ ਨੂੰ ਵਧਾਇਆ। ਅਸੀਂ ਡਾ. ਸਿੰਘ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦੇ ਹਾਂ ਅਤੇ ਅਮਰੀਕਾ ਅਤੇ ਭਾਰਤ ਨੂੰ ਇੱਕ ਦੂਜੇ ਦੇ ਨੇੜੇ ਲਿਆਉਣ ਲਈ ਉਨ੍ਹਾਂ ਦੇ ਸਮਰਪਿਤ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਾਂਗੇ।"
ਡਾ. ਮਨਮੋਹਨ ਸਿੰਘ ਦਾ ਦਿਹਾਂਤ, ਰਾਸ਼ਟਰੀ ਸੋਗ ਦੌਰਾਨ ਸਕੂਲਾਂ 'ਚ ਛੁੱਟੀ
NEXT STORY