ਨਵੀਂ ਦਿੱਲੀ : ਇੱਕ ਪਾਸੇ, ਜਿੱਥੇ ਰੂਸੀ ਤੇਲ ਖਰੀਦ ਅਤੇ ਟੈਰਿਫ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਕਾਰ ਟਕਰਾਅ ਜਾਰੀ ਹੈ, ਉੱਥੇ ਹੀ ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਸਬੰਧਾਂ ਨੂੰ ਲੈ ਕੇ ਸਕਾਰਾਤਮਕ ਸੰਕੇਤ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਗੱਲਬਾਤ ਦੇ ਸਕਾਰਾਤਮਕ ਮੁਲਾਂਕਣ ਦਾ ਗਰਮਜੋਸ਼ੀ ਨਾਲ ਜਵਾਬ ਦਿੰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਚੱਲ ਰਹੀ ਗੱਲਬਾਤ ਦੋਵਾਂ ਦੇਸ਼ਾਂ ਵਿਚਕਾਰ ਸਾਂਝੇਦਾਰੀ ਦੀ ਅਥਾਹ ਸੰਭਾਵਨਾ ਨੂੰ ਖੋਲ੍ਹਣ ਦਾ ਰਾਹ ਪੱਧਰਾ ਕਰੇਗੀ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਤੋਹਫ਼ਾ: ਦਿਵਿਆਂਗ ਨਾਲ ਵਿਆਹ ਕਰਵਾਉਣ 'ਤੇ ਮਿਲਣਗੇ 50,000 ਰੁਪਏ
ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਇਸ ਸਬੰਧ ਵਿਚ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਹਨਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਕਰੀਬੀ ਦੋਸਤ ਅਤੇ ਕੁਦਰਤੀ ਭਾਈਵਾਲ ਹਨ। ਦੋਵੇਂ ਦੇਸ਼ ਵਪਾਰਕ ਗੱਲਬਾਤ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ, "ਮੈਂ ਰਾਸ਼ਟਰਪਤੀ ਟਰੰਪ ਨਾਲ ਗੱਲ ਕਰਨ ਲਈ ਵੀ ਉਤਸੁਕ ਹਾਂ। ਅਸੀਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਇੱਕ ਉੱਜਵਲ ਅਤੇ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ। ਸਾਡੇ ਦੋਵੇਂ ਦੇਸ਼ ਵਿਸ਼ਵ ਪੱਧਰ 'ਤੇ ਮਹੱਤਵਪੂਰਨ ਭਾਈਵਾਲ ਹਨ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਸਾਂਝੇ ਯਤਨ ਭਾਰਤ ਅਤੇ ਅਮਰੀਕਾ ਦੇ ਨਾਗਰਿਕਾਂ ਲਈ ਇੱਕ ਸੁਨਹਿਰੀ ਅਤੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣਗੇ।"
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ

ਦੱਸ ਦੇਈਏ ਕਿ PM ਮੋਦੀ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਉਸ ਬਿਆਨ ਤੋਂ ਕੁਝ ਘੰਟਿਆਂ ਬਾਅਦ ਆਇਆ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਗੱਲਬਾਤ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ "ਕੋਈ ਮੁਸ਼ਕਲ" ਨਹੀਂ ਆਵੇਗੀ ਅਤੇ ਉਹ ਆਉਣ ਵਾਲੇ ਹਫ਼ਤਿਆਂ ਵਿੱਚ ਆਪਣੇ "ਬਹੁਤ ਚੰਗੇ ਦੋਸਤ" ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਨ। ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇੱਕ ਪੋਸਟ ਰਾਹੀਂ ਕਿਹਾ ਸੀ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਰੁਕਾਵਟਾਂ ਨੂੰ ਦੂਰ ਕਰਨ ਲਈ ਗੱਲਬਾਤ ਚੱਲ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ 'ਬਹੁਤ ਵਧੀਆ ਦੋਸਤ' ਦੱਸਦੇ ਹੋਏ ਟਰੰਪ ਨੇ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਹਫ਼ਤਿਆਂ ਵਿੱਚ ਉਨ੍ਹਾਂ ਨਾਲ ਸਿੱਧੀ ਗੱਲਬਾਤ ਲਈ ਉਤਸ਼ਾਹਿਤ ਹਨ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
‘ਫਾਂਸੀ ਘਰ’ ਵਿਵਾਦ ’ਚ ਘਿਰੇ ਸਾਬਕਾ CM ਕੇਜਰੀਵਾਲ ਤੇ ਸਿਸੋਦੀਆ, ਜਾਰੀ ਹੋਇਆ ਨੋਟਿਸ
NEXT STORY