ਨਵੀਂ ਦਿੱਲੀ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦਿੱਲੀ 'ਚ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਵਿਚਾਲੇ ਕਈ ਗੰਭੀਰ ਮੁੱਦਿਆਂ 'ਤੇ ਚਰਚਾ ਹੋਈ। ਐਂਟਨੀ ਨੇ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਅਤੇ ਰੂਸ ਤੇ ਯੂਕ੍ਰੇਨ ਦਰਮਿਆਨ ਚੱਲ ਰਹੀ ਜੰਗ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਜੈਸ਼ੰਕਰ ਨਾਲ ਮੁਲਾਕਾਤ ਤੋਂ ਬਾਅਦ ਐਂਟਨੀ ਨੇ ਕਿਹਾ, ''ਅਸੀਂ ਭਾਰਤੀ ਹਮਰੁਤਬਾ ਨਾਲ ਨਿਯਮਤ ਗੱਲਬਾਤ ਕਰ ਰਹੇ ਹਾਂ। ਅਸੀਂ ਭਾਰਤ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕਰਦੇ ਰਹੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ।''
ਇਹ ਵੀ ਪੜ੍ਹੋ : ਦਿੱਲੀ 'ਚ ਮਿਲੇ ਅਮਰੀਕਾ ਤੇ ਰੂਸ ਦੇ ਵਿਦੇਸ਼ ਮੰਤਰੀ, ਗੱਲਬਾਤ ਦੌਰਾਨ ਰਹੀ ਸ਼ਸ਼ੋਪੰਜ ਦੀ ਸਥਿਤੀ
ਇਸ ਦੌਰਾਨ ਐਂਟਨੀ ਨੇ ਇਹ ਵੀ ਕਿਹਾ ਕਿ ਇਹ ਉਹ ਮੁੱਦਾ ਹੈ, ਜਿਸ ਬਾਰੇ ਉਨ੍ਹਾਂ ਐੱਸ ਜੈਸ਼ੰਕਰ ਨਾਲ ਗੱਲਬਾਤ ਕੀਤੀ ਹੈ। ਐਂਟਨੀ ਨੇ ਅੱਗੇ ਕਿਹਾ, ''ਸਾਨੂੰ ਆਪਣੇ-ਆਪ ਨੂੰ ਮੂਲ ਮੁੱਲਾਂ 'ਤੇ ਕਾਇਮ ਰੱਖਣਾ ਹੋਵੇਗਾ, ਜਿਸ ਵਿੱਚ ਮਨੁੱਖੀ ਅਧਿਕਾਰਾਂ ਦਾ ਵੀ ਸਨਮਾਨ ਹੋਵੇ। ਮਨੁੱਖੀ ਅਧਿਕਾਰਾਂ ਵਿੱਚ ਬੋਲਣ ਦੀ ਆਜ਼ਾਦੀ, ਧਰਮ ਦੀ ਆਜ਼ਾਦੀ ਤੇ ਅਸੈਂਬਲੀ ਦੀ ਆਜ਼ਾਦੀ ਸ਼ਾਮਲ ਹੋਣੀ ਚਾਹੀਦੀ ਹੈ।" ਇਸ ਦੌਰਾਨ ਉਨ੍ਹਾਂ ਨੇ ਭਾਰਤ ਅਤੇ ਅਮਰੀਕਾ ਨੂੰ ਦੁਨੀਆ ਦੇ 2 ਸਭ ਤੋਂ ਵੱਡੇ ਲੋਕਤੰਤਰ ਦੱਸਦਿਆਂ ਕਿਹਾ ਕਿ ਅਜਿਹਾ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਯੁੱਧ 'ਤੇ ਬੋਲੇ PM ਮੋਦੀ, ਕਿਸੇ ਵੀ ਸ਼ਾਂਤੀ ਪ੍ਰਕਿਰਿਆ 'ਚ ਯੋਗਦਾਨ ਦੇਣ ਲਈ ਭਾਰਤ ਤਿਆਰ
ਯੁੱਧ ਖ਼ਤਮ ਕਰਨ ਅਤੇ ਰੂਸੀ ਰਾਸ਼ਟਰਪਤੀ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ, ''ਹਰ ਦੇਸ਼ ਰੂਸ ਦੇ ਹਮਲੇ ਦੀ ਕੀਮਤ ਚੁਕਾ ਰਿਹਾ ਹੈ; ਇਕ ਯੁੱਧ ਜਿਸ ਨੂੰ ਰਾਸ਼ਟਰਪਤੀ ਪੁਤਿਨ ਕੱਲ੍ਹ ਖਤਮ ਕਰ ਸਕਦੇ ਹਨ, ਜੇਕਰ ਉਨ੍ਹਾਂ ਨੇ ਅਜਿਹਾ ਕਰਨ ਦਾ ਫ਼ੈਸਲਾ ਲਿਆ। ਅਸੀਂ ਇਸ ਨੂੰ ਰੋਕਣ ਲਈ ਸਖ਼ਤ ਮਿਹਨਤ ਕੀਤੀ ਹੈ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਅਜਬ-ਗਜ਼ਬ: ਭਾਬੀ ਨਾਲ ਨਾਜਾਇਜ਼ ਸਬੰਧਾਂ ਦਾ ਸੀ ਸ਼ੱਕ, ਬੇਗੁਨਾਹੀ ਸਾਬਤ ਕਰਨ ਲਈ ਦਿੱਤੀ 'ਅਗਨੀ-ਪ੍ਰੀਖਿਆ'
NEXT STORY