ਨਵੀਂ ਦਿੱਲੀ: ਭਾਰਤ ਸਥਿਤ ਅਮਰੀਕੀ ਦੂਤਘਰ ਨੇ ਅਮਰੀਕਾ 'ਚ ਪੜ੍ਹਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਲਈ ਇੱਕ ਅਹਿਮ ਅਤੇ ਸਖ਼ਤ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਘਰ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕੀ ਵੀਜ਼ਾ ਕੋਈ ਅਧਿਕਾਰ ਨਹੀਂ, ਸਗੋਂ ਇੱਕ 'ਸਹੂਲਤ' (Privilege) ਹੈ, ਜੋ ਨਿਯਮਾਂ ਦੀ ਪਾਲਣਾ 'ਤੇ ਨਿਰਭਰ ਕਰਦੀ ਹੈ।
ਕਾਨੂੰਨ ਤੋੜਨ 'ਤੇ ਹੋਵੇਗੀ ਦੇਸ਼ ਨਿਕਾਲੇ ਦੀ ਕਾਰਵਾਈ
ਅਮਰੀਕੀ ਦੂਤਘਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' ਰਾਹੀਂ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਅਮਰੀਕੀ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਜਾਂ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਹੁੰਦਾ ਹੈ, ਤਾਂ ਉਸ ਦਾ ਵੀਜ਼ਾ ਤੁਰੰਤ ਰੱਦ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ, ਅਜਿਹੇ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ (Deport) ਜਾ ਸਕਦਾ ਹੈ ਅਤੇ ਭਵਿੱਖ 'ਚ ਅਮਰੀਕੀ ਵੀਜ਼ਾ ਲਈ ਉਸ ਉੱਤੇ ਪੱਕੀ ਪਾਬੰਦੀ ਲਾਈ ਜਾ ਸਕਦੀ ਹੈ।
ਬਾਇਓਮੀਟ੍ਰਿਕ ਨਿਯਮਾਂ 'ਚ ਵੱਡੀ ਤਬਦੀਲੀ
ਸਰੋਤਾਂ ਅਨੁਸਾਰ, 26 ਦਸੰਬਰ ਤੋਂ ਅਮਰੀਕਾ ਨੇ ਸਰਹੱਦਾਂ 'ਤੇ ਸੁਰੱਖਿਆ ਨੂੰ ਲੈ ਕੇ ਨਵੇਂ ਨਿਯਮ ਲਾਗੂ ਕੀਤੇ ਹਨ। ਹੁਣ ਅਮਰੀਕਾ ਵਿੱਚ ਦਾਖ਼ਲ ਹੋਣ ਅਤੇ ਉੱਥੋਂ ਬਾਹਰ ਜਾਣ ਵੇਲੇ ਸਾਰੇ ਗੈਰ-ਅਮਰੀਕੀ ਨਾਗਰਿਕਾਂ ਲਈ ਬਾਇਓਮੀਟ੍ਰਿਕ ਚੈਕਿੰਗ (ਫੋਟੋ ਖਿੱਚਣਾ) ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਨਿਯਮ ਹਵਾਈ ਅੱਡਿਆਂ, ਜ਼ਮੀਨੀ ਸਰਹੱਦਾਂ ਅਤੇ ਸਮੁੰਦਰੀ ਰਸਤਿਆਂ 'ਤੇ ਲਾਗੂ ਹੋਵੇਗਾ।
ਇਨ੍ਹਾਂ 'ਤੇ ਵੀ ਲਾਗੂ ਹੋਣਗੇ ਨਿਯਮ:
• ਗ੍ਰੀਨ ਕਾਰਡ ਧਾਰਕ।
• 14 ਸਾਲ ਤੋਂ ਘੱਟ ਉਮਰ ਦੇ ਬੱਚੇ।
• 79 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ।
ਦੂਤਘਰ ਮੁਤਾਬਕ ਇਹ ਸਖ਼ਤ ਕਦਮ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਵਾਲਿਆਂ (Visa Overstay) 'ਤੇ ਨੱਥ ਪਾਉਣ ਲਈ ਚੁੱਕੇ ਗਏ ਹਨ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਅਤੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖੂਬਸੂਰਤੀ ਦੇ ਪੈਮਾਨਿਆਂ ਨੂੰ ਚੁਣੌਤੀ: 27 ਸਾਲਾਂ ਦੇ ਸੰਘਰਸ਼ ਮਗਰੋਂ ਬਿਨਾਂ ਵਾਲਾਂ ਦੇ ਦੁਲਹਨ ਬਣੀ ਪੰਜਾਬੀ ਮੁਟਿਆਰ
NEXT STORY