ਨਵੀਂ ਦਿੱਲੀ — ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ 'ਚ ਉਤਕਲ ਐਕਸਪ੍ਰੈਸ ਰੇਲ ਦੇ ਪਟਰੀ ਨੂੰ ਉਤਰਨ ਦੀ ਘਟਨਾ 'ਤੇ ਹੈਰਾਨੀ ਦੇ ਨਾਲ ਦੁੱਖ ਵੀ ਜਤਾਇਆ ਹੈ। ਇਸ ਦੁਰਘਟਨਾ ਦੇ ਕਾਰਨ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਯਾਤਰੀ ਜ਼ਖਮੀ ਹੋ ਗਏ ਹਨ। ਉਨ੍ਹਾਂ ਪੀੜਤ ਪਰਿਵਾਰ ਦੇ ਪ੍ਰਤੀ ਸੋਗ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਲਈ ਪ੍ਰਧਨਾ ਵੀ ਕੀਤੀ।
ਜਾਣਕਾਰੀ ਦੇ ਅਨੁਸਾਰ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁਜੱਫਰਨਗਰ 'ਚ ਉਤਕਲ ਐਕਸਪ੍ਰੈਸ ਦੇ ਮੰਦਭਾਗੇ ਤਰੀਕੇ ਨਾਲ ਹਾਦਸੇ ਦਾ ਸ਼ਿਕਾਰ ਹੋਣ ਦੇ ਬਾਰੇ ਜਾਣ ਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਪ੍ਰਤੀ ਦੁੱਖ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਦਾ ਵਿਛੋੜਾ ਬਰਦਾਸ਼ਤ ਕੀਤਾ ਹੈ।
ਕਲਕੱਤਾ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਰੇਲ ਹਾਦਸੇ 'ਚ ਮਰਨ ਵਾਲਿਆਂ ਦੇ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਯਾਤਰੀਆਂ ਦੀ ਸੁਰੱਖਿਆ ਹਮੇਸ਼ਾ ਭਾਰਤੀ ਰੇਲਵੇ ਦੀ ਪਹਿਲ ਹੋਣੀ ਚਾਹੀਦੀ ਹੈ। ਮਮਤਾ ਨੇ ਆਪਣੇ ਟਵੀਟ 'ਚ ਕਿਹਾ ਕਿ ਇਸ ਤਰ੍ਹਾਂ ਦੇ ਹਾਦਸਿਆਂ ਦੇ ਕਾਰਨ ਹੋਣ ਵਾਲੀਆਂ ਮੌਤਾਂ ਕਾਰਨ ਸਾਨੂੰ ਸਾਰਿਆਂ ਨੂੰ ਦਰਦ ਹੁੰਦਾ ਹੈ। ਮੈਂ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਦੁੱਖ ਪ੍ਰਗਟ ਕਰਦੀ ਹਾਂ ਜਿਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਦਾ ਵਿਛੋੜਾ ਸਹਿਣ ਕੀਤਾ ਹੈ। ਸੁਰੱਖਿਆ ਹਮੇਸ਼ਾ ਭਾਰਤੀ ਰੇਲਵੇ ਦੀ ਪਹਿਲ ਹੋਣੀ ਚਾਹੀਦੀ ਹੈ।
ਬਿਮਾਰ ਬੱਚੇ ਨੂੰ ਲੈ ਕੇ 10 ਕਿ.ਮੀ. ਪੈਦਲ ਚਲੀ ਮਾਂ, ਮਮਤਾ 'ਤੇ ਭਾਰੀ ਪੈ ਗਈ ਗਰੀਬੀ
NEXT STORY