ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਪੁਲਸ ਨੇ ਐਨਕਾਊਂਟਰ ਤੋਂ ਬਾਅਦ ਦੋ ਇਨਾਮੀ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਇਕ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਦੋਵੇਂ ਬਦਮਾਸ਼ਾਂ ਦੇ ਪੈਰ 'ਚ ਗੋਲੀ ਲੱਗਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਬਦਮਾਸ਼ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਮਾਮਲਿਆਂ 'ਚ ਲੋੜੀਂਦੇ ਸਨ ਅਤੇ ਇਨ੍ਹਾਂ ਖ਼ਿਲਾਫ਼ ਜ਼ਿਲ੍ਹੇ ਦੇ ਕਈ ਥਾਣਿਆਂ ਵਿਚ ਕੁੱਲ ਇਕ ਦਰਜਨ ਕੇਸ ਦਰਜ ਹਨ।
ਅਧਿਕਾਰੀ ਨੇ ਦੱਸਿਆ ਕਿ ਬਦਮਾਸ਼ਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤਿਆ ਗਿਆ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਸੀਨੀਅਰ ਪੁਲਸ ਕਪਤਾਨ ਸ਼ੈਲੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਧਰਮਿੰਦਰ ਉਰਫ਼ ਧਰਮੂ ਅਤੇ ਅਰੁਣ ਉਰਫ਼ ਅੰਨਾ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਘਰਿੰਦਰ ਸਿਧਾਰਥ ਨਗਰ ਦਾ ਵਸਨੀਕ ਹੈ ਜਦਕਿ ਅਰੁਣ ਕਿਨਾਰਈ ਪਿੰਡ ਦਾ ਰਹਿਣ ਵਾਲਾ ਹੈ।
ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੋਵੇਂ ਬਦਮਾਸ਼ ਮੰਗਲਵਾਰ ਰਾਤ ਯਮੁਨਾ ਐਕਸਪ੍ਰੈਸਵੇਅ ਰਾਹੀਂ ਕਿਤੇ ਜਾ ਰਹੇ ਸਨ, ਜਿਸ ਤੋਂ ਬਾਅਦ ਪੁਲਸ ਨੇ ਘੇਰਾਬੰਦੀ ਕਰ ਕੇ ਰਾਤ 9 ਵਜੇ ਦੇ ਕਰੀਬ ਨਗਲਾ ਫਾਰਮ ਪਿੰਡ ਦੇ ਰਸਤੇ 'ਤੇ ਇਕ ਅੰਡਰਪਾਸ ਨੇੜੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ 'ਚ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀ ਲੱਗਣ ਨਾਲ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਬਦਮਾਸ਼ਾਂ 'ਤੇ 25-25 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ।
ਸੈਫ ਅਲੀ ਖਾਨ 'ਤੇ ਹੋਏ ਹਮਲੇ ਦਾ ਰਾਜਨੀਤੀਕਰਨ ਕਰ ਰਹੀ ਵਿਰੋਧੀ ਧਿਰ : ਮੰਤਰੀ
NEXT STORY