ਵਾਰਾਣਸੀ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲੇ ਦੇ ਲੰਕਾ ਥਾਣਾ ਖੇਤਰ ਵਿਚ ਸਥਿਤ ਸੀਰ ਗੋਵਰਧਨਪੁਰ ਵਿਚ ਸਥਿਤ ਸੰਤ ਰਵਿਦਾਸ ਮੰਦਰ ਕੰਪਲੈਕਸ ਵਿਚ ਸੋਮਵਾਰ ਸਵੇਰੇ ਅੱਗ ਲੱਗ ਗਈ। ਮੰਦਰ ਪ੍ਰਸ਼ਾਸਨ ਨੇ ਤੁਰੰਤ ਲਗਭਗ 100 ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਕੁਝ ਹੀ ਸਮੇਂ ਵਿਚ ਅੱਗ ’ਤੇ ਕਾਬੂ ਪਾ ਲਿਆ। ਅੱਗ ਮੰਦਰ ਦੇ ਪਿੱਛੇ ਇਕ ਕਮਰੇ ਵਿਚ ਲੱਗ ਗਈ, ਜਦੋਂ ਕਿ ਮੰਦਰ ਦਾ ਮੁੱਖ ਹਿੱਸਾ ਪੂਰੀ ਤਰ੍ਹਾਂ ਸੁਰੱਖਿਅਤ ਰਿਹਾ।
ਸਹਾਇਕ ਪੁਲਸ ਕਮਿਸ਼ਨਰ (ਏ. ਸੀ. ਪੀ.) ਗੌਰਵ ਕੁਮਾਰ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਸ਼ਰਧਾਲੂ ਸੁਰੱਖਿਅਤ ਹਨ ਅਤੇ ਕੋਈ ਵੀ ਜ਼ਖਮੀ ਜਾਂ ਨੁਕਸਾਨ ਨਹੀਂ ਹੋਇਆ। ਮੰਦਰ ਪ੍ਰਸ਼ਾਸਨ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਨਹੀਂ ਚੱਲੇਗੀ ਬਦਮਾਸ਼ਾਂ ਦੀ ਬਦਮਾਸ਼ੀ! ਜੇਲ੍ਹਾਂ 'ਚ ਸਾਫ਼ ਕਰਨੇ ਪੈਣਗੇ Toilet, ਇਸ ਸੂਬੇ 'ਚ ਜਾਰੀ ਨਵੇਂ ਹੁਕਮ
NEXT STORY