ਲਖਨਊ— ਉੱਤਰ ਪ੍ਰਦੇਸ਼ ਦੇ ਮੁੱਖ ਮਤੰਰੀ ਯੋਗੀ ਆਦਿਤਿਆਨਾਥ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਹੋ ਗਏ ਹਨ। ਇਸ ਬਾਬਤ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿੱਸਣ ’ਤੇ ਮੈਂ ਕੋਵਿਡ-19 ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਡਾਕਟਰਾਂ ਦੇ ਸਲਾਹ-ਮਸ਼ਵਰੇ ਦਾ ਪਾਲਣ ਕਰ ਰਿਹਾ ਹਾਂ।
ਇਹ ਵੀ ਪੜ੍ਹੋ: ਸਪਾ ਮੁਖੀ ਅਖਿਲੇਸ਼ ਯਾਦਵ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਇਹ ਵੀ ਪੜ੍ਹੋ: ਸਪੂਤਨਿਕ-ਵੀ ਸਮੇਤ ਕਈ ਹੋਰ ਵਿਦੇਸ਼ੀ ਟੀਕਿਆਂ ਨਾਲ ਭਾਰਤ ਲੜੇਗਾ ‘ਕੋਰੋਨਾ ਨਾਲ ਜੰਗ’
ਦੱਸ ਦੇਈਏ ਕਿ ਮੰਗਲਵਾਰ ਨੂੰ ਹੀ ਮੁੱਖ ਮੰਤਰੀ ਦਫ਼ਤਰ ਦੇ ਕੁਝ ਅਧਿਕਾਰੀ ਕੋਰੋਨਾ ਪਾਜ਼ੇਟਿਵ ਹੋਏ ਸਨ, ਜਿਸ ਤੋਂ ਬਾਅਦ ਯੋਗੀ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਸੀ ਅਤੇ ਉਨ੍ਹਾਂ ਦਾ ਟੈਸਟ ਹੋਇਆ ਸੀ। ਟੈਸਟ ਦੀ ਰਿਪੋਰਟ ਵਿਚ ਮੁੱਖ ਮੰਤਰੀ ਯੋਗੀ ਕੋਰੋਨਾ ਪਾਜ਼ੇਟਿਵ ਮਿਲੇ ਹਨ। ਪਾਜ਼ੇਟਿਵ ਹੋਣ ਮਗਰੋਂ ਯੋਗੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਆਮ ਰੂਪ ਨਾਲ ਚੱਲ ਰਹੀਆਂ ਹਨ। ਇਸ ਦਰਮਿਆਨ ਜੋ ਵੀ ਲੋਕ ਮੇਰੇ ਸੰਪਰਕ ਵਿਚ ਆਏ ਹਨ, ਉਹ ਆਪਣੀ ਜਾਂਚ ਜ਼ਰੂਰ ਕਰਵਾਉਣ ਅਤੇ ਸਾਵਧਾਨੀ ਵਰਤਣ।
ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ : ਟੁੱਟੇ ਸਾਰੇ ਰਿਕਾਰਡ, ਦੇਸ਼ 'ਚ 1.84 ਲੱਖ ਨਵੇਂ ਮਾਮਲੇ ਆਏ ਸਾਹਮਣੇ
ਜਬਰ-ਜ਼ਿਨਾਹ ਦੇ ਦੋਸ਼ੀ ਭਾਰਤੀ ਨਾਗਰਿਕ ਨੂੰ UAE ਨੇ ਵਾਪਸ ਭੇਜਿਆ ਭਾਰਤ, ਪੁਲਸ ਨੇ ਲਾਈਆਂ ਹੱਥਕੜੀਆਂ
NEXT STORY