ਨਵੀਂ ਦਿੱਲੀ— ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ 11 ਜ਼ਿਲ੍ਹਿਆਂ ਦੀਆਂ 58 ਸੀਟਾਂ ’ਤੇ ਵੀਰਵਾਰ ਯਾਨੀ ਕਿ ਅੱਜ ਵੋਟਾਂ ਪੈ ਰਹੀਆਂ ਹਨ। ਪਹਿਲੇ ਪੜਾਅ ਦੀਆਂ ਵੋਟਾਂ ’ਚ ਕੁੱਲ 623 ਉਮੀਦਵਾਰਾਂ ਦੀ ਕਿਸਮਤ ਦਾਅ ’ਤੇ ਲੱਗੀ ਹੈ, ਜਿਨ੍ਹਾਂ ’ਚ 74 ਮਹਿਲਾਵਾਂ ਵੀ ਮੈਦਾਨ ’ਚ ਹਨ। ਕਾਂਗਰਸ ਦੀ ਜਨਰਲ ਸਕੱਤਰ ਅਤੇ ਪ੍ਰਦੇਸ਼ ’ਚ ਪਾਰਟੀ ਦੀ ਚੋਣ ਮੁਖੀ ਪਿ੍ਰਯੰਕਾ ਗਾਂਧੀ ਵਾਡਰਾ ਨੇ ਵੋਟਰਾਂ ਨੂੰ ਸੂਬੇ ’ਚ ਬਿਹਤਰ ਭਵਿੱਖ ਲਈ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ, ਕਈ ਮੰਤਰੀਆਂ ਸਮੇਤ 623 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
ਪਿ੍ਰਯੰਕਾ ਨੇ ਟਵੀਟ ਕਰ ਕੇ ਕਿਹਾ, ‘‘ਪੱਛਮੀ ਉੱਤਰ ਪ੍ਰਦੇਸ਼ ਦੇ ਮੇਰੇ ਪਿਆਰੇ ਭੈਣ-ਭਰਾ, ਵੋਟ ਦੀ ਤਾਕਤ ਦਾ ਇਸਤੇਮਾਲ ਆਪਣੇ ਮੁੱਦਿਆਂ ਅਤੇ ਪ੍ਰਦੇਸ਼ ਦੇ ਬਿਹਤਰ ਭਵਿੱਖ ਦੇ ਨਿਰਮਾਣ ਲਈ ਕਰੋ। ਯੂ. ਪੀ. ਕਾਂਗਰਸ ਦੇ ਮੇਰੇ ਸਾਥੀਆਂ, ਵਰਕਰਾਂ ਅਤੇ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ। ਤੁਹਾਨੂੰ ਮਾਣ ਹੋਣਾ ਚਾਹੀਦਾ ਹੈ ਕਿ 30 ਸਾਲ ਬਾਅਦ ਅਸੀਂ ਸਾਰੀਆਂ ਸੀਟਾਂ ’ਤੇ ਆਪਣੀ ਤਾਕਤ ਨਾਲ ਲੜ ਰਹੇ ਹਾਂ।’’ ਉਨ੍ਹਾਂ ਨੇ ਕਰਮਯੋਗ ਦਰਸ਼ਨ ਨਾਲ ਜੁੜੇ ਗੀਤਾ ਦੇ ਇਕ ਸ਼ਲੋਕ ਦਾ ਵੀ ਜ਼ਿਕਰ ਕੀਤਾ।
ਇਹ ਵੀ ਪੜ੍ਹੋ : UP ਚੋਣਾਂ 2022: ਵੋਟਿੰਗ ਕੇਂਦਰ ਜਾਣ ਤੋਂ ਪਹਿਲਾਂ ਜ਼ਰੂਰ ਪਤਾ ਕਰੋ ਟਾਈਮਿੰਗ, ਮਾਸਕ ਬਿਨਾਂ ‘ਨੋ ਐਂਟਰੀ’
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਚੋਣਾਂ ’ਚ ਪਹਿਲੇ ਪੜਾਅ ਦੀਆਂ 58 ਵਿਧਾਨ ਸਭਾ ਸੀਟਾਂ ’ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿਚ ਸ਼ਾਮਲੀ, ਮੁਜ਼ੱਫਰਨਗਰ, ਮੇਰਠ, ਬਾਗਪਤ, ਗਾਜ਼ੀਆਦਾਬਦ, ਹਾਪੁੜ, ਗੌਤਮਬੁੱਧ ਨਗਰ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਹਾਥਰਸ ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ਦੇ 2.27 ਕਰੋੜ ਵੋਟਰ 74 ਮਹਿਲਾ ਉਮੀਦਵਾਰਾਂ ਸਮੇਤ ਕੁੱਲ 623 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨ ਲਈ 25,880 ਵੋਟਿੰਗ ਵਾਲੀਆਂ ਥਾਵਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
3 ਸਾਲ ’ਚ ਦੀਵਾਲੀਆ ਹੋਣ ’ਤੇ 16,000 ਲੋਕਾਂ ਨੇ ਕੀਤੀ ਖੁਦਕੁਸ਼ੀ
NEXT STORY