ਲਖਨਊ (ਭਾਸ਼ਾ)- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੇ ਅਧੀਨ ਸੂਬੇ ਦੇ 9 ਜ਼ਿਲ੍ਹਿਆਂ ਦੀਆਂ 55 ਸੀਟਾਂ ਲਈ ਵੋਟਿੰਗ ਸੋਮਵਾਰ ਸਵੇਰੇ 7 ਵਜੇ ਸ਼ੁਰੂ ਹੋ ਗਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ 'ਚ ਪ੍ਰਦੇਸ਼ ਦੇ 9 ਜ਼ਿਲ੍ਹਿਆਂ ਸਹਾਰਨਪੁਰ, ਬਿਜਨੌਰ, ਮੁਰਾਦਾਬਾਦ, ਸੰਭਲ, ਰਾਮਪੁਰ, ਅਮਰੋਹਾ, ਬਦਾਊਂ, ਬਰੇਲੀ ਅਤੇ ਸ਼ਾਹਜਹਾਂਪੁਰ ਦੀਆਂ 55 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ, ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ, ਜੋ ਸ਼ਾਮ 6 ਵਜੇ ਤੱਕ ਚਲੇਗੀ।
ਇਹ ਵੀ ਪੜ੍ਹੋ : ਗੋਆ ਚੋਣਾਂ 2022: ਵੈਲੇਨਟਾਈਨ ਡੇਅ ਮੌਕੇ ਲੋਕਾਂ ਨੂੰ ਵੋਟ ਲਈ ਪ੍ਰੇਰਿਤ ਕਰਨ ਲਈ ਛੋਟ ਦੀ ਭਰਮਾਰ
ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੀ ਹੈ ਅਤੇ ਕਿਤੋਂ ਵੀ ਕੋਈ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ। ਚੋਣਾਂ 'ਚ 23,404 ਵੋਟਿੰਗ ਸਥਾਨ, 12,544 ਵੋਟਿੰਗ ਕੇਂਦਰ ਹਨ। ਦੂਜੇ ਪੜਾਅ 'ਚ ਕੁੱਲ 586 ਉਮੀਦਵਾਰ ਚੋਣ ਮੈਦਾਨ 'ਚ ਹਨ। ਦੂਜੇ ਪੜਾਅ 'ਚ ਜਿਨ੍ਹਾਂ ਖੇਤਰਾਂ ਲਈ ਵੋਟਿੰਗ ਹੋ ਰਹੀ ਹੈ, ਉੱਥੇ ਮੁਸਲਮਾਨਾਂ ਦੀ ਆਬਾਦੀ ਵਧ ਹੈ ਅਤੇ ਇਨ੍ਹਾਂ ਨੂੰ ਸਮਾਜਵਾਦੀ ਪਾਰਟੀ (ਸਪਾ) ਦਾ ਗੜ੍ਹ ਮੰਨਿਆ ਜਾਂਦਾ ਹੈ। ਉੱਤਰ ਪ੍ਰਦੇਸ਼ ਦੇ ਪਹਿਲੇ ਪੜਾਅ 'ਚ 10 ਫਰਵਰੀ ਨੂੰ ਵੋਟਿੰਗ ਹੋਈ ਸੀ। ਚੋਣ ਨਤੀਜੇ 10 ਮਾਰਚ ਨੂੰ ਆਉਣਗੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
NEXT STORY