ਨੋਇਡਾ (ਭਾਸ਼ਾ)— ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ’ਚ ਲਾਗੂ ਆਦਰਸ਼ ਚੋਣ ਜ਼ਾਬਤਾ ਦਾ ਪਾਲਣ ਯਕੀਨੀ ਕਰਨ ਲਈ ਕਾਰਵਾਈ ਕੀਤੀ ਗਈ। ਇਸ ਦੇ ਤਹਿਤ ਜ਼ਿਲ੍ਹਾ ਪੁਲਸ ਨੇ ਸੋਮਵਾਰ ਨੂੰ ਸੈਕਟਰ-44 ਸਥਿਤ ਇਕ ਮਕਾਨ ’ਚੋਂ 3.70 ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ ਵਿਧਾਨ ਸਭਾ ਸੀਟਾਂ ਲਈ 10 ਫਰਵਰੀ ਨੂੰ ਪਹਿਲੇ ਪੜਾਅ ਲਈ ਵੋਟਾਂ ਪੈਣੀਆਂ ਹਨ। ਪੁਲਸ ਕਮਿਸ਼ਨਰ ਆਲੋਕ ਸਿੰਘ ਦੇ ਮੀਡੀਆ ਮੁਖੀ ਨੇ ਦੱਸਿਆ ਕਿ ਪ੍ਰੇਮਪਾਲ ਸਿੰਘ ਨਾਗਰ ਦੀ ਦੂਜੀ ਮੰਜ਼ਿਲ ’ਚੋਂ ਕਰੀਬ 3.70 ਕਰੋੜ ਰੁਪਏ ਦੀ ਨਕਦ ਰਕਮ ਬਰਾਮਦ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਆਮਦਨ ਟੈਕਸ ਵਿਭਾਗ ਨੂੰ ਦੇ ਦਿੱਤੀ ਗਈ ਹੈ ਅਤੇ ਉਹ ਅੱਗੇ ਦੀ ਕਾਰਵਾਈ ਕਰ ਰਿਹਾ ਹੈ। ਪੁਲਸ ਇਸ ਸਬੰਧ ਵਿਚ ਅੱਗੇ ਦੀ ਜਾਂਚ ਅਤੇ ਕਾਰਵਾਈ ਕਰ ਰਹੀ ਹੈ।
ਤ੍ਰਿਣਮੂਲ ਕਾਂਗਰਸ ਪੰਜਾਬ ’ਚ 2024 ਦੀਆਂ ਲੋਕ ਸਭਾ ਚੋਣਾਂ ਲੜੇਗੀ : ਮਮਤਾ
NEXT STORY