ਲਖਨਊ (ਨਾਸਿਰ) : ਉੱਤਰ ਪ੍ਰਦੇਸ਼ 'ਚ ਮੁੜ ਵੱਧਦੇ ਕੋਰੋਨਾ ਕੇਸਾਂ ਵਿਚਾਲੇ ਯੋਗੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਯੂ.ਪੀ. 'ਚ ਅਗਲੇ 6 ਮਹੀਨਿਆਂ ਲਈ ਜ਼ਰੂਰੀ ਸੇਵਾਵਾਂ ਨਿਗਰਾਨੀ ਐਕਟ (ਐਸਮਾ) ਲਾਗੂ ਕੀਤਾ ਗਿਆ ਹੈ। ਹੁਣ ਅਗਲੇ 6 ਮਹੀਨਿਆਂ ਤੱਕ ਪ੍ਰਦੇਸ਼ 'ਚ ਕਿਸੇ ਵੀ ਤਰ੍ਹਾਂ ਦੀ ਹੜਤਾਲ 'ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਐਕਟ ਦੇ ਲਾਗੂ ਹੋਣ ਤੋਂ ਬਾਅਦ ਜ਼ਰੂਰੀ ਸੇਵਾਵਾਂ 'ਚ ਲੱਗੇ ਸਰਕਾਰੀ ਕਰਮਚਾਰੀ ਅਗਲੇ 6 ਮਹੀਨੇ ਤੱਕ ਕਿਸੇ ਤਰ੍ਹਾਂ ਦੀ ਹੜਤਾਲ ਨਹੀਂ ਕਰ ਸਕਣਗੇ। ਜੇਕਰ ਕੋਈ ਵੀ ਕਰਮਚਾਰੀ ਹੜਤਾਲ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਰਵਾਈ ਕੀਤੀ ਜਾ ਸਕਦੀ ਹੈ।
ਹੁਕਮ ਤੋਂ ਬਾਅਦ ਕਰਮਚਾਰੀ 25 ਮਈ ਤੱਕ ਹੜਤਾਲ 'ਤੇ ਨਹੀਂ ਜਾ ਸਕਣਗੇ। ਇਸ ਸੰਬੰਧ 'ਚ ਉੱਤਰ ਪ੍ਰਦੇਸ਼ ਦੇ ਅਮਲਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਮੁਕੁਲ ਸਿੰਘਲ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਐਕਟ ਮੁਤਾਬਕ, ਸੂਬਾਈ ਜਾਂ ਕੇਂਦਰ ਸਰਕਾਰ ਆਪਣੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਇਸ ਨੂੰ ਲਾਗੂ ਕਰ ਸਕਦੀਆਂ ਹਨ। ਐਕਟ ਨੂੰ ਅਜਿਹੇ ਸਮੇਂ 'ਚ ਲਾਗੂ ਕੀਤਾ ਜਾਂਦਾ ਹੈ ਜਦੋਂ ਸੂਬੇ 'ਚ ਕਰਮਚਾਰੀਆਂ ਦੀ ਜ਼ਿਆਦਾਤਰ ਜ਼ਰੂਰਤ ਹੋਵੇ। ਇਸ ਤੋਂ ਪਹਿਲਾਂ ਮਾਰਚ 'ਚ ਵੀ ਯੂ.ਪੀ. ਸਰਕਾਰ ਵਲੋਂ ਕੋਰੋਨਾ ਕਾਲ 'ਚ ਅਜਿਹਾ ਹੀ ਫੈਸਲਾ ਲਿਆ ਗਿਆ ਸੀ।
ਕੇਰਲ ਸੋਨਾ ਤਸਕਰੀ ਕੇਸ: CM ਦੇ ਸਾਬਕਾ ਮੁੱਖ ਸਕੱਤਰ ਐੱਮ ਸ਼ਿਵਸ਼ੰਕਰ ਗ੍ਰਿਫਤਾਰ
NEXT STORY