ਬੁਲੰਦਸ਼ਹਿਰ- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਬੁਲੰਦਸ਼ਹਿਰ ਜ਼ਿਲ੍ਹੇ ਦੇ ਨਰੌਰਾ ਗੰਗਾ ਤੱਟ ’ਤੇ ਅੱਜ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਲਿਆਣ ਸਿੰਘ ਦੇ ਪੁੱਤਰ ਰਾਜਵੀਰ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਜ਼ਿਲ੍ਹਾ ਅਧਿਕਾਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਦੁਪਹਿਰ ਤਿੰਨ ਵਜੇ ਮਰਹੂਮ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੀ ਮਿ੍ਰਤਕ ਦੇਹ ਨੂੰ ਨਰੌਰਾ ਦੇ ਬਸੀ ਘਾਟ ’ਤੇ ਪਹੁੰਚਾਇਆ ਗਿਆ। ਉਨ੍ਹਾਂ ਦੇ ਮਰਹੂਮ ਸਰੀਰ ਨੂੰ ਗੰਗਾਜਲ ਨਾਲ ਇਸ਼ਨਾਨ ਕਰਾਇਆ ਗਿਆ ਅਤੇ ਅੰਤਿਮ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰਵਾਇਆ ਗਿਆ।
ਰਵਿੰਦਰ ਨੇ ਦੱਸਿਆ ਕਿ ਸਿੰਘ ਦੇ ਮਰਹੂਮ ਸਰੀਰ ਨੂੰ 4 ਵਜ ਕੇ 5 ਮਿੰਟ ’ਤੇ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਰਾਜਵੀਰ ਸਿੰਘ ਨੇ ਦਿੱਤੀ। ਕਲਿਆਣ ਸਿੰਘ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਅੰਤਿਮ ਸੰਸਕਾਰ ਦੇ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਇਲਾਵਾ ਭਾਜਪਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਤੰਤਰ ਦੇਵ ਸਿੰਘ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਸਮੇਤ ਵੱਡੀ ਗਿਣਤੀ ’ਚ ਨੇਤਾ ਸੰਸਕਾਰ ਮੌਕੇ ਹਾਜ਼ਰ ਰਹੇ।
ਦੱਸਣਯੋਗ ਹੈ ਕਿ ਲਖਨਊ ਦੇ ਹਸਪਤਾਲ ਵਿਚ ਸ਼ਨੀਵਾਰ ਨੂੰ ਲੰਬੀ ਬੀਮਾਰੀ ਤੋਂ ਬਾਅਦ 89 ਸਾਲ ਦੀ ਉਮਰ ਵਿਚ ਕਲਿਆਣ ਸਿੰਘ ਦਾ ਦਿਹਾਂਤ ਹੋ ਗਿਆ ਸੀ। ਕਲਿਆਣ ਸਿੰਘ ਦੋ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਰਾਜਸਥਾਨ ਦੇ ਰਾਜਪਾਲ ਵੀ ਰਹੇ ਹਨ। ਉਨ੍ਹਾਂ ਦੇ ਦਿਹਾਂਤ ਮਗਰੋਂ ਯੂ. ਪੀ. ਸਰਕਾਰ ਨੇ ਸੂਬੇ ਦੇ 6 ਜ਼ਿਲ੍ਹਿਆਂ ਦੀਆਂ ਸੜਕਾਂ ਨੂੰ ਕਲਿਆਣ ਸਿੰਘ ਦੇ ਨਾਂ ’ਤੇ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਹੈ।
ਰਾਮ ਰਹੀਮ ਨੂੰ ਵਿਸ਼ੇਸ਼ ਲੋਕਾਂ ਨਾਲ ਮਿਲਵਾਉਣ ਵਾਲੇ DSP ਨੂੰ ਕੀਤਾ ਗਿਆ ਸਸਪੈਂਡ
NEXT STORY