ਲਖਨਊ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੇ ਕੋਵਿਡ-19 ਤੋਂ ਬਚਾਅ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਰ ਜ਼ਿਲ੍ਹੇ ਦੇ ਹਸਪਤਾਲਾਂ, ਸਰਕਾਰੀ ਦਫਤਰਾਂ ਅਤੇ ਥਾਣਿਆਂ 'ਚ 'ਕੋਵਿਡ ਸਹਾਇਤਾ ਬੂਥ' ਸਥਾਪਤ ਕਰਨ ਦੇ ਹੁਕਮ ਦਿੱਤੇ ਹਨ।
ਗ੍ਰਹਿ ਵਿਭਾਗ ਦੇ ਅਡੀਸ਼ਨਲ ਚੀਫ ਸਕੱਤਰ ਅਵਨੀਸ਼ ਕੁਮਾਰ ਅਵਸਥੀ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ ਮੰਡਲਾਂ , ਪੁਲਸ ਇੰਸਪੈਕਟਰ ਜਨਰਲ, ਡਿਪਟੀ ਇੰਸਪੈਕਟਰ ਜਨਰਲ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਜ਼ਿਲ੍ਹੇ ਦੇ ਹਸਪਤਾਲਾਂ, ਸਿਹਤ ਕੇਂਦਰਾਂ, ਨਿੱਜੀ ਹਸਪਤਾਲਾਂ, ਤਹਿਸੀਲ ਤੇ ਬਲਾਕ ਦਫਤਰਾਂ,ਜ਼ਿਲ੍ਹਾ ਪੱਧਰੀ ਦਫਤਰਾਂ ਅਤੇ ਪੁਲਸ ਥਾਣਿਆਂ 'ਚ 'ਕੋਵਿਡ ਸਹਾਇਤਾ ਬੂਥ' ਸਥਾਪਤ ਕਰਾਉਣ ਤਾਂ ਕਿ ਲੋਕਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਗਲੇ ਤਿੰਨ ਦਿਨਾਂ ਅੰਦਰ ਪੂਰੇ ਸੂਬੇ ਵਿਚ ਸਹਾਇਤਾ ਬੂਥ ਸਥਾਪਤ ਕੀਤੇ ਜਾ ਸਕਣਗੇ।
ਅਵਸਥੀ ਨੇ ਦੱਸਿਆ ਕਿ ਹੁਣ ਤੱਕ 1,656 ਰੇਲ ਗੱਡੀਆਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸੂਬੇ ਵਿਚ ਆ ਚੁੱਕੀਆਂ ਹਨ ਅਤੇ ਤਕਰੀਬਨ 56 ਰੇਲ ਗੱਡੀਆਂ ਰਾਹੀਂ ਸੂਬੇ ਦੇ ਬਾਹਰਲੇ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ ਹੈ। ਅੱਜ ਵੀ ਦੋ ਟਰੇਨਾਂ ਜਾ ਰਹੀ ਹੈ।
ਦਿੱਲੀ 'ਚ 5 ਅੱਤਵਾਦੀਆਂ ਦੇ ਦਾਖਲ ਹੋਣ ਦੀ ਖਬਰ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਹਾਈ ਅਲਰਟ
NEXT STORY