ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ ਇਕ ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਜਾਨਸਠ ਥਾਣਾ ਖੇਤਰ ਦੇ ਤਾਲਦਾ ਪਿੰਡ ਵਿਚ ਐਤਵਾਰ ਨੂੰ ਵਾਪਰੀ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਮਜ਼ਦੂਰ ਘਰ ਦੇ ਅੰਦਰ ਕੰਮ ਕਰ ਰਹੇ ਸਨ। ਫਸੇ ਹੋਏ ਸਾਰੇ 19 ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਵਿਚ 2 ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ, ਬਾਕੀ 17 ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮਕਾਨ ਦਾ ਲੈਂਟਰ ਉੱਪਰ ਚੁੱਕਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਛੱਤ ਡਿੱਗ ਗਈ ਅਤੇ ਵੱਡਾ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ
ਪੁਲਸ ਮੁਤਾਬਕ ਜ਼ਖਮੀਆਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਧੀਕ DGP ਡੀ. ਕੇ. ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੋਹਿਤ (30) ਅਤੇ ਪੀਯੂਸ਼ (28) ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਦੇਰ ਰਾਤ ਤੱਕ ਬਚਾਅ ਕਾਰਜ ਜਾਰੀ ਰਿਹਾ ਅਤੇ ਸਾਰੇ ਫਸੇ ਮਜ਼ਦੂਰਾਂ ਨੂੰ ਬਚਾਅ ਲਿਆ ਗਿਆ। ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਪ੍ਰਸ਼ਾਸਨ ਨੂੰ ਜ਼ਖਮੀਆਂ ਦਾ ਸੰਭਵ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- 'ਮੋਦੀ ਦੀ ਗਾਰੰਟੀ' ਨਾਲ BJP ਨੇ 2024 ਦਾ ਮੈਨੀਫੈਸਟੋ ਕੀਤਾ ਜਾਰੀ, ਜਾਣੋ ਕੀ ਕੀਤੇ ਵਾਅਦੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸਰੋ ਬਣਾਏਗਾ ਚੰਦਰਯਾਨ-4 ਦਾ ਲੈਂਡਰ ਤੇ ਜਾਪਾਨ ਦੇਵੇਗਾ ਰੋਵਰ
NEXT STORY