ਦੇਹਰਾਦੂਨ- ਉੱਤਰਾਖੰਡ ਦੇ ਪੌੜੀ ਨਗਰਪਾਲਿਕਾ ਪ੍ਰਧਾਨ ਅਤੇ ਭਾਜਪਾ ਨੇਤਾ ਯਸ਼ਪਾਲ ਬੇਨਾਮ ਦੀ ਧੀ ਦਾ ਵਿਆਹ ਰੱਦ ਕਰ ਦਿੱਤਾ ਗਿਆ ਹੈ। ਯਸ਼ਪਾਲ ਬੇਨਾਮ ਦੀ ਧੀ ਦਾ ਵਿਆਹ ਇਕ ਮੁਸਲਮਾਨ ਨੌਜਵਾਨ ਨਾਲ 28 ਮਈ ਨੂੰ ਹੋਣਾ ਸੀ। ਭਾਜਪਾ ਨੇਤਾ ਦੇ ਪਰਿਵਾਰ ਵਲੋਂ ਇਸ ਵਿਆਹ ਦਾ ਕਾਰਡ ਹਿੰਦੂ ਰੀਤੀ-ਰਿਵਾਜਾਂ ਮੁਤਾਬਕ ਛਪਾਇਆ ਗਿਆ ਸੀ, ਜੋ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਸੀ।
ਇਹ ਵੀ ਪੜ੍ਹੋ- ਵਾਇਰਲ ਕਾਰਡ ਨੇ ਪਾ 'ਤਾ ਭੜਥੂ, BJP ਆਗੂ ਨੇ ਧੀ ਦਾ ਵਿਆਹ ਕੀਤਾ ਰੱਦ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਕਾਰਡ ਦੇ ਵਾਇਰਲ ਹੋਣ ਮਗਰੋਂ ਕਈ ਹਿੰਦੂ ਸੰਗਠਨਾਂ ਨੇ ਵਿਰੋਧ ਦਰਜ ਕਰਾਇਆ ਸੀ। ਸੋਸ਼ਲ ਮੀਡੀਆ 'ਤੇ ਵੀ ਕਾਰਡ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਆ ਰਹੇ ਸਨ। ਅਜਿਹੀਆਂ ਪ੍ਰਤੀਕਿਰਿਆਵਾਂ ਨੂੰ ਵੇਖਦੇ ਹੋਏ ਫ਼ਿਲਹਾਲ ਵਿਆਹ ਨੂੰ ਰੱਦ ਕਰ ਦਿੱਤਾ ਗਿਆ ਹੈ। ਯਸ਼ਪਾਲ ਦੀ ਧੀ ਮੋਨਿਕਾ ਦਾ ਵਿਆਹ ਉੱਤਰ ਪ੍ਰਦੇਸ਼ ਦੇ ਅਮੇਠੀ ਦੇ ਰਹਿਣ ਵਾਲੇ ਮੁਹੰਮਦ ਮੋਨਿਸ ਨਾਲ ਹੋਣਾ ਸੀ। ਭਾਜਪਾ ਨੇਤਾ ਨੇ ਕਿਹਾ ਕਿ ਵਿਆਹ ਦਾ ਕਾਰਡ ਸਾਹਮਣੇ ਆਉਣ ਮਗਰੋਂ ਜਿਹੋ ਜਿਹਾ ਮਾਹੌਲ ਬਣਾਇਆ ਗਿਆ ਸੀ, ਉਸ ਨੂੰ ਵੇਖਦੇ ਹੋਏ ਦੋਹਾਂ ਪਰਿਵਾਰਾਂ ਨੇ ਇਕੱਠੇ ਬੈਠ ਕੇ ਵਿਆਹ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਨਪ੍ਰਤੀਨਿਧੀ ਹੋਣ ਦੇ ਨਾਅਤੇ ਪੁਲਸ ਦੀ ਸੁਰੱਖਿਆ 'ਚ ਵਿਆਹ ਕਰਾਉਣਾ ਸ਼ੋਭਾ ਨਹੀਂ ਦਿੰਦਾ।
ਇਹ ਵੀ ਪੜ੍ਹੋ- ਵਿਆਹ ਦਾ ਮੰਡਪ ਛੱਡ ਪੇਪਰ ਦੇਣ ਪਹੁੰਚੀ ਲਾੜੀ, ਲਾੜੇ ਨੇ ਫੇਰਿਆਂ ਲਈ ਕੀਤੀ ਉਡੀਕ, ਹਰ ਕੋਈ ਕਰ ਰਿਹੈ ਤਾਰੀਫ਼
ਯਸ਼ਪਾਲ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਮਾਹੌਲ ਅਨੁਕੂਲ ਨਾ ਹੋਣ ਅਤੇ ਜਨਤਾ ਦਾ ਧਿਆਨ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਭਾਜਪਾ ਨੇਤਾ ਨੇ ਅੱਗੇ ਕਿਹਾ ਕਿ ਵਿਵਾਦ ਪੈਦਾ ਹੋਣ ਤੋਂ ਬਾਅਦ ਆਪਸੀ ਸਹਿਮਤੀ ਨਾਲ ਦੋਵਾਂ ਪਰਿਵਾਰਾਂ ਨੇ ਫਿਲਹਾਲ ਵਿਆਹ ਦੀਆਂ ਰਸਮਾਂ ਨੂੰ ਪੂਰਾ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਦੇ ਵਿਆਹ ਦਾ ਫ਼ੈਸਲਾ ਪਰਿਵਾਰ, ਸ਼ੁਭਚਿੰਤਕ ਅਤੇ ਲਾੜੇ ਦੇ ਪੱਖ ਨਾਲ ਮਿਲ ਕੇ ਲਿਆ ਜਾਵੇਗਾ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਕਰਵਾਈ ਸੀ ਲਵ ਮੈਰਿਜ, ਪਤੀ ਦੀ ਮੌਤ ਹੋਈ ਤਾਂ ਪਤਨੀ ਨੇ ਵੀ ਛੱਡ ਦਿੱਤੀ ਦੁਨੀਆ
PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
NEXT STORY