ਨੈਸ਼ਨਲ ਡੈਸਕ : ਉਤਰਾਖੰਡ ਵਿੱਚ ਹਾਲ ਹੀ ਵਿੱਚ ਹੋਏ ਹੈਲੀਕਾਪਟਰ ਹਾਦਸਿਆਂ ਤੋਂ ਬਾਅਦ 11 ਹੈਲੀਕਾਪਟਰ ਆਪਰੇਟਰਾਂ ਨੇ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ (DGCA) ਅਤੇ ਉਤਰਾਖੰਡ ਸਿਵਲ ਏਵੀਏਸ਼ਨ ਵਿਕਾਸ ਅਥਾਰਟੀ (UCADA) ਦੁਆਰਾ ਨਵੇਂ ਸੁਰੱਖਿਆ ਨਿਯਮ ਜਾਰੀ ਕੀਤੇ ਹਨ। ਹੈਲੀਕਾਪਟਰ ਆਪਰੇਟਰਾਂ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੇ ਵਿਰੋਧ ਵਿੱਚ ਅੱਜ (2 ਨਵੰਬਰ, 2026) ਤੋਂ ਚਾਰਧਾਮ ਚਾਰਟਰ ਹੈਲੀਕਾਪਟਰ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
ਇਸ ਹਾਦਸੇ ਤੋਂ ਬਾਅਦ ਡੀਜੀਸੀਏ ਅਤੇ ਯੂਸੀਏਡੀਏ ਨੇ ਸਾਰੀਆਂ ਸਿੰਗਲ-ਇੰਜਣ ਚਾਰਟਰ ਉਡਾਣਾਂ 'ਤੇ ਸਹਿ-ਪਾਇਲਟ (ਦੋ ਪਾਇਲਟ) ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਡਾਣ ਭਰਨ ਤੋਂ ਪਹਿਲਾਂ ਸੰਚਾਲਨ ਮੁਖੀ ਨੂੰ UCADA ਤੋਂ ਡੇਸਟੀਨੇਸ਼ਨ ਦੀ ਮਨਜ਼ੂਰੀ ਲੈਣੀ ਪਵੇਗੀ, ਲੈਂਡਿੰਗ ਤੋਂ ਬਾਅਦ ਸਹਿ-ਪਾਇਲਟ ਨੂੰ ਲਿਖਤੀ ਰਿਪੋਰਟ ਦੇਣੀ ਪਵੇਗੀ। ਇਸ ਦੇ ਨਾਲ ਹੀ ਸੂਰਜ ਚੜ੍ਹਨ ਤੋਂ ਪਹਿਲਾਂ ਅਤੇ ਡੁੱਬਣ ਤੋਂ ਬਾਅਦ ਉਡਾਣ ਭਰਨ ਦੀ ਮਨਾਹੀ ਹੋਵੇਗੀ। ਆਪਰੇਟਰਾਂ ਨੇ DGCA ਵਲੋਂ ਜਾਰੀ ਕੀਤੀਆਂ ਗਈਆਂ ਇਨ੍ਹਾਂ ਸਾਰੀਆਂ ਸ਼ਰਤਾਂ ਦਾ ਵਿਰੋਧ ਕੀਤਾ। ਇਨ੍ਹਾਂ ਨਵੇਂ ਨਿਯਮਾਂ ਦੇ ਵਿਰੋਧ ਵਿੱਚ ਆਪਰੇਟਰਾਂ ਨੇ ਸੇਵਾਵਾਂ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਚਮੋਲੀ, ਗੰਗੋਤਰੀ, ਯਮੁਨੋਤਰੀ ਅਤੇ ਕੇਦਾਰਨਾਥ ਲਈ ਚਾਰਟਰ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।
ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ
NEXT STORY