ਰਿਸ਼ੀਕੇਸ਼- ਉੱਤਰਾਖੰਡ ਵਿਚ ਵੀਰਵਾਰ ਨੂੰ ਕੋਵਿਡ-19 ਦੇ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ 145 ਨਵੇਂ ਮਾਮਲਿਆਂ ਦੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 5,445 ਹੋ ਗਈ ਹੈ। ਸੂਬੇ ਦੇ ਸਿਹਤ ਵਿਭਾਗ ਵਲੋਂ ਜਾਰੀ ਜਾਣਕਾਰੀ ਮੁਤਾਬਕ ਕੋਵਿਡ -19 ਨਾਲ ਸੰਕ੍ਰਮਿਤ ਤਿੰਨ ਮਰੀਜ਼ਾਂ ਨੇ ਪਿਛਲੇ 24 ਘੰਟਿਆਂ ਦੌਰਾਨ ਦਮ ਤੋੜ ਦਿੱਤਾ। ਇਨ੍ਹਾਂ ਮਰੀਜ਼ਾਂ ਵਿਚੋਂ ਇਕ ਦੀ ਮੌਤ ਏਮਜ਼ ਰਿਸ਼ੀਕੇਸ਼ ਵਿਚ ਹੋਈ ਜਦਕਿ ਇਕ ਹੋਰ ਨੇ ਹਲਦਵਾਨੀ ਦੇ ਸੁਸ਼ੀਲਾ ਤਿਵਾਰੀ ਹਸਪਤਾਲ ਵਿਚ ਦਮ ਤੋੜ ਦਿੱਤਾ। ਤੀਜੇ ਮਰੀਜ਼ ਦੀ ਮੌਤ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਵਿਚ ਮੌਤ ਹੋ ਗਈ।
ਸੂਬੇ ਵਿਚ ਕੋਵਿਡ -19 ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 60 ਹੋ ਗਈ ਹੈ। ਦੂਜੇ ਪਾਸੇ, ਦੇਹਰਾਦੂਨ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 68 ਤਾਜ਼ਾ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਹਰਿਦੁਆਰ ਵਿਚ 32 ਅਤੇ ਨੈਨੀਤਾਲ ਵਿਚ 31 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿਚ ਹੁਣ ਤੱਕ 3,399 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ ਅਤੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ 1,948 ਹੈ। ਸੂਬੇ ਵਿਚ ਕੋਵਿਡ-19 ਦੇ 38 ਮਰੀਜ਼ ਸੂਬੇ ਤੋਂ ਬਾਹਰ ਚਲੇ ਗਏ ਹਨ।
ਚੀਨ ਨੂੰ ਭਾਰਤ ਦੀ ਦੋ-ਟੂਕ- LAC 'ਚ ਇਕ ਪਾਸੜ ਬਦਲਾਅ ਕਦੇ ਵੀ ਬਰਦਾਸ਼ਤ ਨਹੀਂ
NEXT STORY