ਨੈਸ਼ਨਲ ਡੈਸਕ : ਉੱਤਰਾਖੰਡ ਸਰਕਾਰ ਨੇ ਸੜਕਾਂ ਅਤੇ ਖੇਤਾਂ ਵਿੱਚ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਨਵੇਕਲੀ ਪਹਿਲ ਕੀਤੀ ਹੈ। ਸਰਕਾਰ ਵੱਲੋਂ ਦੋ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਤਹਿਤ ਆਵਾਰਾ ਪਸ਼ੂਆਂ ਨੂੰ ਆਸਰਾ ਦੇਣ ਵਾਲੇ ਲੋਕ ਹਰ ਮਹੀਨੇ 12 ਹਜ਼ਾਰ ਰੁਪਏ ਤੱਕ ਦੀ ਕਮਾਈ ਕਰ ਸਕਦੇ ਹਨ। ਪਸ਼ੂ ਪਾਲਣ ਵਿਭਾਗ ਦੀਆਂ ਇਹ ਯੋਜਨਾਵਾਂ ਵਿਸ਼ੇਸ਼ ਤੌਰ 'ਤੇ ਸਿਰਫ਼ ਪੇਂਡੂ ਖੇਤਰਾਂ ਲਈ ਤਿਆਰ ਕੀਤੀਆਂ ਗਈਆਂ ਹਨ।
ਯੋਜਨਾਵਾਂ ਦਾ ਮੁੱਖ ਉਦੇਸ਼
ਪਿਥੌਰਾਗੜ੍ਹ ਦੇ ਮੁੱਖ ਪਸ਼ੂ ਚਿਕਿਤਸਾ ਅਧਿਕਾਰੀ (ਸੀ.ਵੀ.ਓ.) ਡਾ. ਯੋਗਸ਼ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਦਾ ਮੁੱਖ ਮਕਸਦ ਬੇਸਹਾਰਾ ਪਸ਼ੂਆਂ ਨੂੰ ਰਹਿਣ ਲਈ ਆਸਰਾ, ਭੋਜਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਇਨ੍ਹਾਂ ਪਸ਼ੂਆਂ ਕਾਰਨ ਬਰਬਾਦ ਹੋਣ ਵਾਲੀਆਂ ਫਸਲਾਂ ਨੂੰ ਬਚਾਉਣਾ ਵੀ ਸਰਕਾਰ ਦਾ ਮੁੱਖ ਟੀਚਾ ਹੈ।
ਗ੍ਰਾਮ ਗੌ ਸੇਵਕ ਯੋਜਨਾ (Gram Gaur Sevak Yojana) ਇਸ ਯੋਜਨਾ ਤਹਿਤ ਪਿੰਡਾਂ ਦਾ ਕੋਈ ਵੀ ਵਿਅਕਤੀ ਵੱਧ ਤੋਂ ਵੱਧ ਪੰਜ ਨਰ ਆਵਾਰਾ ਪਸ਼ੂਆਂ ਨੂੰ ਪਾਲ ਸਕਦਾ ਹੈ।
• ਸਰਕਾਰ ਵੱਲੋਂ ਪਸ਼ੂ ਪਾਲਕ ਨੂੰ 80 ਰੁਪਏ ਪ੍ਰਤੀ ਪਸ਼ੂ ਦੇ ਹਿਸਾਬ ਨਾਲ ਰੋਜ਼ਾਨਾ ਭੁਗਤਾਨ ਕੀਤਾ ਜਾਵੇਗਾ।
• ਪੰਜ ਪਸ਼ੂ ਰੱਖਣ ਵਾਲੇ ਵਿਅਕਤੀ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ 12,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
• ਇਨ੍ਹਾਂ ਪਸ਼ੂਆਂ ਦੀ ਸਿਹਤ ਦੇਖਭਾਲ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ।
ਗੌਸ਼ਾਲਾ ਯੋਜਨਾ ਦੂਜੀ ਯੋਜਨਾ
'ਗੌਸ਼ਾਲਾ ਯੋਜਨਾ' ਦੇ ਨਾਮ ਨਾਲ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੇ ਨਿੱਜੀ ਗੌਸਦਨ ਵਿੱਚ ਕਿੰਨੇ ਵੀ ਬੇਸਹਾਰਾ ਪਸ਼ੂ ਰੱਖ ਸਕਦਾ ਹੈ। ਇਸ ਵਿੱਚ ਵੀ ਸਰਕਾਰ ਵੱਲੋਂ 80 ਰੁਪਏ ਪ੍ਰਤੀ ਪਸ਼ੂ ਦੇ ਹਿਸਾਬ ਨਾਲ ਰੋਜ਼ਾਨਾ ਖਰਚਾ ਦਿੱਤਾ ਜਾਵੇਗਾ। ਮੌਜੂਦਾ ਸਮੇਂ ਵਿੱਚ ਪਿਥੌਰਾਗੜ੍ਹ ਜ਼ਿਲ੍ਹੇ ਦੇ ਮੁੰਸਿਆਰੀ ਅਤੇ ਬਾਰਾਵੇ ਵਿੱਚ ਅਜਿਹੀਆਂ ਦੋ ਗੌਸ਼ਾਲਾਵਾਂ ਚੱਲ ਰਹੀਆਂ ਹਨ, ਜਿੱਥੇ 225 ਪਸ਼ੂਆਂ ਨੂੰ ਆਸਰਾ ਮਿਲ ਰਿਹਾ ਹੈ।
ਇਸ ਯੋਜਨਾ ਰਾਹੀਂ ਜਿੱਥੇ ਆਵਾਰਾ ਪਸ਼ੂਆਂ ਦੀ ਸੰਭਾਲ ਹੋਵੇਗੀ, ਉੱਥੇ ਹੀ ਪੇਂਡੂ ਖੇਤਰ ਦੇ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੇਲਵੇ ਟਰੈਕ 'ਤੇ ਬੈਠਾ ਰਿਹਾ ਨਸ਼ੇ 'ਚ ਟੱਲੀ ਵਿਅਕਤੀ, ਅੰਮ੍ਰਿਤ ਭਾਰਤ ਐਕਸਪ੍ਰੈਸ ਨੂੰ ਲਗਾਉਣੀ ਪਈ ਐਮਰਜੈਂਸੀ ਬ੍ਰੇਕ
NEXT STORY