ਦੇਹਰਾਦੂਨ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਇਹ ਜਾਣਕਾਰੀ ਮੁੱਖ ਮੰਤਰੀ ਰਾਵਤ ਨੇ ਖ਼ੁਦ ਟਵਿੱਟਰ 'ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਰਾਵਤ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ,''ਅੱਜ ਮੈਂ ਕੋਰੋਨਾ ਵਾਇਰਸ ਦੀ ਜਾਂਚ ਕਰਵਾਈ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਅਤੇ ਲੱਛਣ ਵੀ ਨਹੀਂ ਹੈ। ਡਾਕਟਰ ਦੀ ਸਲਾਹ 'ਤੇ ਮੈਂ ਘਰ 'ਚ ਵੀ ਏਕਾਂਤਵਾਸ 'ਚ ਰਹਾਂਗਾ।''
ਮੁੱਖ ਮੰਤਰੀ ਨੇ ਪਿਛਲੇ ਕੁਝ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਵੀ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਉਤਰਾਖੰਡ ਸਰਕਾਰ ਦੇ ਕਈ ਮੰਤਰੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਹਾਲ ਹੀ 'ਚ ਰਾਜ ਮੰਤਰੀ ਰੇਖਾ ਆਰੀਆ ਆਪਣੇ ਪੂਰੇ ਪਰਿਵਾਰ ਸਮੇਤ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।
ਪੱਛਮੀ ਬੰਗਾਲ : ਸਪੀਕਰ ਨੇ ਸਵੀਕਾਰ ਨਹੀਂ ਕੀਤਾ ਸੁਵੇਂਦੁ ਅਧਿਕਾਰੀ ਦਾ ਅਸਤੀਫ਼ਾ
NEXT STORY