ਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਦੇਸ਼ ਨੇਪਾਲ 'ਚ ਜਿੱਥੇ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਭਾਰਤ ਦੇ ਕਈ ਸੂਬੇ ਵੀ ਹੁਣ ਕੁਦਰਤ ਦੀ ਮਾਰ ਝੱਲ ਰਹੇ ਹਨ। ਇਸੇ ਦੌਰਾਨ ਉੱਤਰਾਖੰਡ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੇਦਾਰਨਾਥ ਧਾਮ ਪੈਦਲ ਮਾਰਗ 'ਤੇ ਸ਼ੁੱਕਰਵਾਰ ਨੂੰ ਮੌਸਮ ਦੇ ਅਚਾਨਕ ਖ਼ਰਾਬ ਹੋ ਗਿਆ ਤੇ ਬੱਦਲ ਫਟ ਗਿਆ ਹੈ। ਅਚਾਨਕ ਵੱਡੇ ਪੱਧਰ 'ਤੇ ਆਏ ਪਾਣੀ ਕਾਰਨ ਲੈਂਡਸਲਾਈਡ ਵੀ ਹੋਈ ਹੈ, ਜਿਸ ਕਾਰਨ ਪਹਾੜਾਂ ਤੋਂ ਵੱਡੇ-ਵੱਡੇ ਪੱਥਰ ਅਤੇ ਮਲਬਾ ਹੇਠਾਂ ਡਿੱਗਣ ਕਾਰਨ ਕੇਦਾਰਨਾਥ ਪੈਦਲ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਠੱਪ ਹੋ ਗਈ ਹੈ।
ਬੱਦਲ ਫਟਣ ਤੋਂ ਬਾਅਦ ਚੀਰਬਾਸਾ/ਗੌਰੀਕੁੰਡ ਇਲਾਕੇ ਨੇੜੇ ਮਾਰਗ 'ਤੇ ਵੱਡੀਆਂ ਚੱਟਾਨਾਂ ਅਤੇ ਮਲਬਾ ਆ ਡਿੱਗਿਆ, ਜਿਸ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰੋਕ ਦਿੱਤਾ ਹੈ ਅਤੇ ਮੌਸਮ ਸਾਫ਼ ਹੋਣ ਤੱਕ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ।
ਬੱਦਲ ਫਟਣ ਅਤੇ ਲੈਂਡਸਲਾਈਡ ਦੀ ਜਾਣਕਾਰੀ ਮਿਲਦਿਆਂ ਹੀ SDRF, PWD ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਬੋਲਡਰਾਂ ਨੂੰ ਤੋੜ ਕੇ ਅਤੇ ਮਲਬਾ ਹਟਾ ਕੇ ਰਸਤਾ ਬਹਾਲ ਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਤਾਂ ਜੋ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ ਤੇ ਯਾਤਰਾ ਨੂੰ ਮੁੜ ਸ਼ੁਰੂ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੋਰ ਲੈਂਡਸਲਾਈਡ ਦਾ ਖ਼ਤਰਾ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਇਸ ਮਾਰਗ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਹੀ ਕੇਦਾਰਨਾਥ ਯਾਤਰਾ ਦੁਬਾਰਾ ਸ਼ੁਰੂ ਕੀਤੀ ਜਾਵੇਗੀ।
ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
NEXT STORY