ਨੈਸ਼ਨਲ ਡੈਸਕ- ਉੱਤਰਾਖੰਡ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਨੀਵਾਰ ਸੂਬਾਈ ਕਾਰਜਕਾਰਨੀ ਦੀ ਮੀਟਿੰਗ ’ਚ ਸਾਰੇ ਮੋਰਚਿਆਂ ਤੇ ਸੈੱਲਾਂ ਨੂੰ ਜ਼ਮੀਨੀ ਪੱਧਰ ’ਤੇ ਸੰਗਠਨ ਦੇ ਪੈਰ ਮਜ਼ਬੂਤ ਕਰਨ ਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਣ ਦੀ ਜ਼ਿੰਮੇਵਾਰੀ ਸੌਂਪੀ ਗਈ।
ਕਾਰਜਕਾਰਨੀ ਦੀ 2 ਦਿਨਾਂ ਮੀਟਿੰਗ ’ਚ ਪਹਿਲੇ ਦਿਨ ਦੀ ਚਰਚਾ ਤੋਂ ਬਾਅਦ ਭਾਜਪਾ ਦੀ ਸੂਬਾਈ ਇਕਾਈ ਦੇ ਪ੍ਰਧਾਨ ਮਹਿੰਦਰ ਭੱਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਮੋਰਚਿਆਂ ਤੇ ਸੈੱਲਾਂ ਦੀ ਜ਼ਮੀਨੀ ਪੱਧਰ 'ਤੇ ਸਰਗਰਮੀ ਵਧਾਉਣ ਲਈ ਇਕ ਬਲਿਊ ਪ੍ਰਿੰਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ 7 ਮੋਰਚਿਆਂ ਤੇ 22 ਸੈੱਲਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭੱਟ ਨੇ ਕਿਹਾ ਕਿ ਮੀਟਿੰਗ ’ਚ ਮਹਿਲਾ ਮੋਰਚਾ, ਯੁਵਾ ਮੋਰਚਾ, ਅਨੁਸੂਚਿਤ ਜਾਤੀ ਮੋਰਚਾ ਅਤੇ ਹੋਰਨਾਂ ਪੱਛੜੇ ਵਰਗਾਂ ਦੇ ਮੋਰਚੇ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਰਣਨੀਤੀ ਦੇ ਹਿੱਸੇ ਵਜੋਂ ਹਰੇਕ ਮੋਰਚੇ ਨੂੰ ਪਾਰਟੀ ’ਚ ਇਕ ਲੱਖ ਨਵੇਂ ਲੋਕਾਂ ਨੂੰ ਜੋੜਨ ਦਾ ਟੀਚਾ ਦਿੱਤਾ ਗਿਆ।
ਬੂਥ ਪੱਧਰ ’ਤੇ ਮੈਂਬਰੀ ਦੀ ਮੁਹਿੰਮ ਚਲਾਉਣ ਦੇ ਨਾਲ ਹੀ ਦੂਜੀਆਂ ਪਾਰਟੀਆਂ ਦੇ ਪ੍ਰਭਾਵਸ਼ਾਲੀ ਬੂਥ ਵਰਕਰਾਂ ਨੂੰ ਭਾਜਪਾ ਨਾਲ ਜੋੜਨ ਦੀਆਂ ਯੋਜਨਾਵਾਂ ਵੀ ਹਨ। ਇਸ ਅਧੀਨ ਯੁਵਾ ਮੋਰਚਾ ਰਾਹੀਂ ਨੌਜਵਾਨਾਂ ਨੂੰ ਪਾਰਟੀ ਨਾਲ ਤੇ ਮਹਿਲਾ ਮੋਰਚਾ ਰਾਹੀਂ ਔਰਤਾਂ ਨੂੰ ਪਾਰਟੀ ਨਾਲ ਜੋੜਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਸੂਬਾ ਪ੍ਰਧਾਨ ਨੇ ਕਿਹਾ ਕਿ ਟੀਚਾ ਦਸੰਬਰ ਦੇ ਅੰਤ ਤੱਕ ਜ਼ਿਲਾ ਤੇ ਡਿਵੀਜ਼ਨ ਪੱਧਰ ’ਤੇ ਮੋਰਚਿਆਂ ਦੀਆਂ ਵਰਕਿੰਗ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਪੂਰਾ ਕਰਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਸਮਾਜਿਕ ਵਰਗਾਂ ਨਾਲ ਗੱਲਬਾਤ, ਗਲੀ-ਮੁਹੱਲੇ ਦੀਆਂ ਮੀਟਿੰਗਾਂ ਤੇ ਮਹਿਲਾ ਚੌਪਾਲਾਂ ਦਾ ਆਯੋਜਨ ਵੀ ਕੀਤਾ ਜਾਵੇਗਾ।
ਯੂ.ਪੀ. ’ਚ ਘੱਟੋ-ਘੱਟ 350 ਸੀਟਾਂ ਚਾਹੁੰਦੀ ਹੈ ਭਾਜਪਾ
NEXT STORY