ਨੈਸ਼ਨਲ ਡੈਸਕ- ਉੱਤਰਾਖੰਡ ਦੇ ਦੇਹਰਾਦੂਨ ’ਚ ਰਾਜਪੁਰ ਰੋਡ ਵਿਖੇ ਇਕ ਜਿਮ ਤੋਂ ਬਾਹਰ ਨਿਕਲਦੇ ਸਮੇਂ ਗੈਂਗਸਟਰ ਵਿਕਰਮ ਸ਼ਰਮਾ ਦੀ 2 ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੰਭੀਰ ਰੂਪ ’ਚ ਜ਼ਖਮੀ ਹੋਏ ਵਿਕਰਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਪੁਲਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਵਿਰੁੱਧ 50 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ’ਚ ਕਤਲ ਵਰਗੇ ਗੰਭੀਰ ਅਪਰਾਧ ਵੀ ਸ਼ਾਮਲ ਹਨ। ਉਸ ਦੇ ਝਾਰਖੰਡ ’ਚ ਵੀ ਕਈ ਅਪਰਾਧਿਕ ਗਿਰੋਹਾਂ ਨਾਲ ਸਬੰਧ ਸਨ। ਪੁਲਸ ਇਸ ਮਾਮਲੇ ਦੀ ਜਾਂਚ ਗੈਂਗ-ਵਾਰ, ਨਿੱਜੀ ਰੰਜਿਸ਼ ਜਾਂ ਪੁਰਾਣੇ ਵਿਵਾਦਾਂ ਦੇ ਆਧਾਰ ’ਤੇ ਕਰ ਰਹੀ ਹੈ। ਪੁਲਸ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਤਕਨੀਕੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ । ਸ਼ੱਕੀਆਂ ਦੀ ਭਾਲ ਲਈ ਛਾਪੇਮਾਰੀ ਹੋ ਰਹੀ ਹੈ।
ਰਾਹੁਲ ਗਾਂਧੀ ਵਿਰੁੱਧ ਮਤਾ ਨਹੀਂ ਲਿਆਏਗੀ ਸਰਕਾਰ : ਕਿਰਨ ਰਿਜਿਜੂ
NEXT STORY