ਬਿਜ਼ਨੈੱਸ ਡੈਸਕ - ਸੂਚਨਾ ਅਤੇ ਤਕਨੀਕੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ‘ਇੰਡੀਆ ਏ. ਆਈ. ਇੰਪੈਕਟ ਸਮਿਟ’ ਦੇ ਪਹਿਲੇ ਦਿਨ ਲੰਬੀਆਂ ਕਤਾਰਾਂ ਅਤੇ ਭਾਰੀ ਭੀੜ ਕਾਰਨ ਹਾਜ਼ਰ ਲੋਕਾਂ ਨੂੰ ਹੋਈ ਅਸੁਵਿਧਾ ਲਈ ਮੰਗਲਵਾਰ ਨੂੰ ਅਫਸੋਸ ਪ੍ਰਗਟਾਇਆ ਅਤੇ ਕਿਹਾ ਕਿ ਸੰਮੇਲਨ ਦਾ ਸੰਚਾਲਨ ਸੁਚਾਰੂ ਢੰਗ ਨਾਲ ਕਰਨ ਲਈ ਪ੍ਰਬੰਧਕੀ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ : 100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ
ਵੈਸ਼ਣਵ ਨੇ ਕਿਹਾ ਕਿ ਸਿਖਰ ਸੰਮੇਲਨ ਦੀਆਂ ਪ੍ਰਬੰਧਕੀ ਟੀਮਾਂ, ਲੋਕਾਂ ਦੀ ਗੱਲ ਸੁਣਨ ਨੂੰ ਤਿਆਰ ਹਨ ਅਤੇ ਮੁੱਦਿਆਂ ਦੇ ਤੁਰੰਤ ਹੱਲ ਲਈ ਇਕ ‘ਵਾਰ ਰੂਮ’ ਬਣਾਇਆ ਗਿਆ ਹੈ। ਵੈਸ਼ਣਵ ਨੇ ਕਿਹਾ, ‘‘ਜੇਕਰ ਕੱਲ ਕਿਸੇ ਨੂੰ ਕੋਈ ਸਮੱਸਿਆ ਹੋਈ ਹੋਵੇ, ਤਾਂ ਉਸ ਦੇ ਲਈ ਮੈਨੂੰ ਅਫਸੋਸ ਹੈ। ਅਸੀਂ ਸਖਤ ਮਿਹਨਤ ਕਰ ਰਹੇ ਹਾਂ। ਦੁਨੀਆ ਦੇ ਸਭ ਤੋਂ ਵੱਡੇ ਏ. ਆਈ. ਸਿਖਰ ਸੰਮੇਲਨ ਨੂੰ ਆਯੋਜਿਤ ਕਰਨ ਲਈ ਪੂਰੀ ਟੀਮ ਦਿਨ-ਰਾਤ ਕੰਮ ਕਰ ਰਹੀ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਸਾਰੇ ਯਤਨ ਕਰਾਂਗੇ ਕਿ ਇਹ ਸੰਮੇਲਨ ਤੁਹਾਡੇ ਸਾਰਿਆਂ ਲਈ ਆਨੰਦਦਾਇਕ ਹੋਵੇ।’’
ਇਹ ਵੀ ਪੜ੍ਹੋ : ਸਚਿਨ ਤੇਂਦੁਲਕਰ ਦੇ ਘਰ ਗੂੰਜਣਗੀਆਂ ਸ਼ਹਿਨਾਈਆਂ, ਪੁੱਤਰ ਬਣੇਗਾ ਲਾੜਾ, ਜਾਣੋ ਕਿੰਨੀ ਹੈ ਅਰਜੁਨ ਦੀ ਨੈੱਟਵਰਥ
‘ਡੀਪਫੇਕ’ ’ਤੇ ਸਖਤ ਨਿਯਮਾਂ ਦੀ ਜ਼ਰੂਰਤ
ਸੂਚਨਾ ਟੈਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਕਿਹਾ ਕਿ ‘ਡੀਪਫੇਕ’ ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ ਅਤੇ ਬੱਚਿਆਂ ਤੇ ਸਮਾਜ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਮੌਜੂਦਾ ਪ੍ਰਬੰਧਾਂ ਤੋਂ ਕਿਤੇ ਵੱਧ ਸਖਤ ਨਿਯਮਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਾਧੂ ਸੁਰੱਖਿਆ ਉਪਰਾਲਿਆਂ ਨੂੰ ਲੈ ਕੇ ਉਦਯੋਗ ਜਗਤ ਅਤੇ ਸੋਸ਼ਲ ਮੀਡੀਆ ਮੰਚਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ, ਤਾਂ ਜੋ ਉਮਰ ਆਧਾਰਿਤ ਪਾਬੰਦੀਆਂ ਅਤੇ ਗੁੰਮਰਾਹਕੁੰਨ ਸਮੱਗਰੀ ’ਤੇ ਪ੍ਰਭਾਵਸ਼ਾਲੀ ਕੰਟਰੋਲ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
ਮੰਤਰੀ ਨੇ ਸਪੱਸ਼ਟ ਕੀਤਾ ਕਿ ਨੈੱਟਫਲਿਕਸ, ਯੂ-ਟਿਊਬ, ਮੇਟਾ ਅਤੇ ਐਕਸ ਸਮੇਤ ਸਾਰੀਆਂ ਕੰਪਨੀਆਂ ਨੂੰ ਭਾਰਤ ਦੇ ਕਾਨੂੰਨੀ ਢਾਂਚੇ ਅਤੇ ਸੰਵਿਧਾਨ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ’ਤੇ ਸੰਸਦੀ ਕਮੇਟੀ ਵੀ ਡੂੰਘਾ ਵਿਚਾਰ ਕਰ ਚੁੱਕੀ ਹੈ ਅਤੇ ਸੰਸਦ ’ਚ ਵਿਆਪਕ ਸਹਿਮਤੀ ਬਣਾਉਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਵੈਸ਼ਣਵ ਨੇ ‘ਏ. ਆਈ. ਇੰਪੈਕਟ ਸਮਿਟ’ ’ਚ ਪੇਸ਼ ਸਾਵਰੇਨ ਏ. ਆਈ. ਮਾਡਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਗਲੋਬਲ ਮਿਆਰਾਂ ’ਤੇ ਖਰੇ ਉਤਰਦੇ ਹਨ। ਉਨ੍ਹਾਂ ਏ. ਆਈ. ਮਿਸ਼ਨ 2.0 ਤਹਿਤ ਇਨ੍ਹਾਂ ਲਈ ਵਿਸ਼ਾਲ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਲੋੜ ਦੱਸੀ। ਨਾਲ ਹੀ, ਓਪਨ ਏ. ਆਈ. ਦੇ ਚੈਟ ਜੀ. ਪੀ. ਟੀ. ਅਤੇ ਗੂਗਲ ਦੇ ਜੇਮਿਨੀ ਵਰਗੇ ਗਲੋਬਲ ਮਾਡਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵੀ ਇਸ ਖੇਤਰ ’ਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੰਤਰੀ ਅਨੁਸਾਰ, ਨਿਵੇਸ਼ਕਾਂ ਨੇ ਅਗਲੇ ਇਕ-ਦੋ ਸਾਲਾਂ ’ਚ 20,000 ਕਰੋੜ ਰੁਪਏ ਤੋਂ ਵੱਧ ਨਿਵੇਸ਼ ਦੀ ਵਚਨਬੱਧਤਾ ਪ੍ਰਗਟਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 3 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ
NEXT STORY