ਜੰਮੂ- ਸ਼੍ਰੀ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਆਏ ਇਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼ਰਧਾਲੂ ਆਧਾਰ ਕੈਂਪ ਕਟਰਾ ’ਚ ਬੇਸੁਧ ਹੋ ਕੇ ਡਿੱਗਿਆ ਹੋਇਆ ਸੀ ਉਸ ਨੂੰ ਫੌਰਨ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਦੁਆਰਾ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 70 ਸਾਲਾ ਪ੍ਰਦੀਪ ਆਸ਼ੋਕ ਸ਼ਾਹ ਨਿਵਾਸੀ ਮਹਾਰਾਸ਼ਟਰ ਦੇ ਰੂਪ ’ਚ ਹੋਈ ਹੈ। ਪੁਲਸ ਮੁਤਾਬਕ ਸ਼ਾਹ ਥ੍ਰੀ ਵਹੀਲਰ ’ਚ ਸਫਰ ਕਰ ਰਿਹਾ ਸੀ ਕਿ ਅਚਾਨਕ ਨਾਲ ਬੇਹੋਸ਼ ਹੋ ਗਿਆ। ਪੋਸਟਮਾਰਟਮ ਦੇ ਬਾਅਦ ਲਾਸ਼ ਨੂੰ ਪਰਿਵਾਰ ਨੂੰ ਸੌਂਪਿਆ ਜਾਵੇਗਾ।
ਅਰਵਿੰਦ ਕੇਜਰੀਵਾਲ ’ਤੇ ਹਮਲਾ, ਅੱਖਾਂ ’ਚ ਮਿਰਚਾਂ ਪਾਉਣ ਦੀ ਕੋਸ਼ਿਸ਼
NEXT STORY