ਕਟੜਾ: ਖ਼ਰਾਬ ਮੌਸਮ ਅਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਦੇ ਬਾਵਜੂਦ ਸ਼ਰਧਾਲੂ ਪੂਰੀ ਸ਼ਰਧਾ ਨਾਲ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਕਰ ਰਹੇ ਹਨ। ਇਲਾਕੇ ਵਿੱਚ ਪੈ ਰਹੀ ਭਾਰੀ ਬਾਰਿਸ਼ ਕਾਰਨ ਵੈਸ਼ਨੋ ਦੇਵੀ ਯਾਤਰਾ ਲਈ ਨਵਾਂ ਰਸਤਾ ਹਿਮਕੋਟੀ ਟਰੈਕ, ਸਾਵਧਾਨੀ ਦੇ ਤੌਰ 'ਤੇ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਨੇ ਇਹ ਕਦਮ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਹੈ, ਕਿਉਂਕਿ ਲਗਾਤਾਰ ਬਾਰਿਸ਼ ਕਾਰਨ ਟਰੈਕ 'ਤੇ ਫਿਸਲਣ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਵੱਧ ਗਈਆਂ ਹਨ।
ਪੜ੍ਹੋ ਇਹ ਵੀ - ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ
ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੀ ਸਥਿਤੀ ਅਤੇ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਯਾਤਰਾ ਤੋਂ ਪਹਿਲਾਂ ਅਧਿਕਾਰਤ ਜਾਣਕਾਰੀ ਦੀ ਪੁਸ਼ਟੀ ਕਰਨ। ਸ਼ਰਾਈਨ ਬੋਰਡ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ। ਖ਼ਰਾਬ ਮੌਸਮ ਅਤੇ ਬਾਰਿਸ਼ ਦੇ ਮੱਦੇਨਜ਼ਰ ਆਫ਼ਤ ਪ੍ਰਬੰਧਨ ਟੀਮ, ਸ਼ਰਾਈਨ ਬੋਰਡ ਪ੍ਰਸ਼ਾਸਨ, ਪੁਲਸ ਵਿਭਾਗ, ਸੀਆਰਪੀਐਫ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਲ ਵੈਸ਼ਨੋ ਦੇਵੀ ਜਾਣ ਵਾਲੇ ਸਾਰੇ ਰਸਤਿਆਂ 'ਤੇ ਤਾਇਨਾਤ ਹੈ ਅਤੇ ਵੈਸ਼ਨੋ ਦੇਵੀ ਯਾਤਰਾ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ।
ਪੜ੍ਹੋ ਇਹ ਵੀ - 'ਧਰਤੀ ਤੇ ਅਸਮਾਨ ਦੋਵਾਂ ਤੋਂ ਵਰ੍ਹੇਗੀ ਅੱਗ...', ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ ਨੇ ਮਚਾਈ ਹਲਚਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਾਹੁਲ ਗਾਂਧੀ ਨੇ ਪੀਤੀ 'ਮਰੇ ਹੋਏ' ਲੋਕਾਂ ਨਾਲ ਚਾਹ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
NEXT STORY