ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਅਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਕਾਰਨ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ ਪਿਆ ਹੈ। ਹੁਣ ਤੱਕ ਜ਼ਮੀਨ ਖਿਸਕਣ, ਅਚਾਨਕ ਆਏ ਹੜ੍ਹ ਅਤੇ ਬੱਦਲ ਫਟਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 700 ਤੋਂ 800 ਦੇ ਕਰੀਬ ਫਲਾਂ ਦੇ ਟਰੱਕ ਵੀ ਫੱਸੇ ਹੋਏ ਹਨ, ਜਿਹਨਾਂ ਵਿਚ ਲੱਖਾਂ ਰੁਪਏ ਦਾ ਸਾਮਾਨ ਸੀ।
ਪੜ੍ਹੋ ਇਹ ਵੀ - 1, 2, 3, 4 ਸਤੰਬਰ ਨੂੰ ਭਾਰੀ ਮੀਂਹ ਮਚਾਏਗਾ ਤਬਾਹੀ! ਪਾਣੀ-ਪਾਣੀ ਹੋ ਜਾਣਗੇ ਇਹ ਸ਼ਹਿਰ
ਵੈਸ਼ਨੋ ਦੇਵੀ ਮਾਰਗ 'ਤੇ Landslide, 34 ਦੀ ਮੌਤ
ਵੈਸ਼ਨੋ ਦੇਵੀ ਤੀਰਥ ਮਾਰਗ 'ਤੇ ਬੀਤੇ ਦਿਨੀਂ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ, ਜਿਸ ਦੌਰਾਨ 34 ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 20 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਯਾਤਰਾ 'ਤੇ ਹੁਣ ਤੱਕ ਰੋਕ ਲੱਗਾ ਦਿੱਤੀ ਗਈ ਹੈ, ਜਿਸ ਨਾਲ ਸੈਂਕੜੇ ਦੀ ਗਿਣਤੀ ਵਿਚ ਸ਼ਰਧਾਲੂ ਕਟੜਾ ਵਿਚ ਫਸੇ ਰਹੇ। ਇਸ ਘਟਨਾ ਤੋਂ ਬਾਅਦ, ਬਾਰੀਦਾਰ ਭਾਈਚਾਰੇ ਦੇ ਮੈਂਬਰਾਂ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਮੀਨ ਖਿਸਕਣ ਲਈ ਸ਼ਰਾਈਨ ਬੋਰਡ ਜ਼ਿੰਮੇਵਾਰ ਹੈ। ਭਾਈਚਾਰੇ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ - ਸਕੂਲ-ਕਾਲਜ ਬੰਦ! 6 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ 32 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਫਸੇ 800 ਟਰੱਕ
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਰਿਕਾਰਡ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ ਸ਼ਨੀਵਾਰ ਨੂੰ ਸਿਰਫ਼ ਫਸੇ ਹੋਏ ਵਾਹਨਾਂ ਲਈ ਖੋਲ੍ਹਿਆ ਗਿਆ। ਇਸ ਦੌਰਾਨ 700 ਤੋਂ 800 ਫਲਾਂ ਦੇ ਟਰੱਕ ਵੀ ਫਸੇ ਹੋਏ ਸਨ, ਜਿਨ੍ਹਾਂ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੀ। NHAI ਜਲਦੀ ਤੋਂ ਜਲਦੀ ਆਮ ਆਵਾਜਾਈ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਪੰਜਾਬ ਦੇ 1000 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ
ਪੰਜਾਬ ਵਿੱਚ ਇਸ ਸਮੇਂ ਭਾਰੀ ਮੀਂਹ ਕਹਿਰ ਬਰਸਾ ਰਿਹਾ ਹੈ। ਭਾਰੀਂ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਵਧਣ ਕਾਰਨ 1,000 ਤੋਂ ਵੱਧ ਪਿੰਡ ਅਤੇ 61,000 ਹੈਕਟੇਅਰ ਤੋਂ ਵੱਧ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ ਅਤੇ ਫਾਜ਼ਿਲਕਾ ਹਨ। ਪਿੰਡਾਂ ਵਿਚ ਹੜ੍ਹ ਆਉਣ ਕਾਰਨ ਲੋਕ ਆਪਣੇ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਰਾਹਤ ਅਤੇ ਬਚਾਅ ਕਾਰਜ ਜਾਰੀ
ਲਗਾਤਾਰ ਪੈ ਰਹੇ ਭਾਰੀ ਮੀਂਹ ਨੂੰ ਲੈ ਕੇ ਐਨਡੀਆਰਐਫ, ਫੌਜ, ਬੀਐਸਐਫ ਅਤੇ ਪੰਜਾਬ ਪੁਲਸ ਦੀਆਂ ਟੀਮਾਂ ਲਗਾਤਾਰ ਬਚਾਅ ਕਾਰਜ ਕਰ ਰਹੀਆਂ ਹਨ। ਹੁਣ ਤੱਕ 11,330 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਅਤੇ 4,729 ਲੋਕਾਂ ਨੂੰ 87 ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਵਰਗੀਆਂ ਸਾਰੀਆਂ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅਧਿਕਾਰੀ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਪ੍ਰਦਾਨ ਕੀਤੀ ਜਾ ਸਕੇ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਤੀ 12 ਘੰਟੇ ਕਰਦਾ ਸੀ ਡਿਊਟੀ, ਗੁੱਸੇ 'ਚ ਆ ਕੇ ਪਤਨੀ ਨੇ ਚੁੱਕਿਆ ਖੌਫਨਾਕ ਕਦਮ
NEXT STORY